ਲੁਧਿਆਣਾ, 4 ਦਸੰਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਪੈਨਸ਼ਨਰ ਅਤੇ ਰਿਟਾਇਰਜ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਡੀ.ਪੀ. ਮੌੜ ਦੇ ਮਾਤਾ ਮਾਇਆ ਦੇਵੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਅਤੇ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ¢ ਅੰਤਿਮ ਸੰਸਕਾਰ ਵਿਚ ਪੀ.ਏ.ਯੂ. ਦੀਆਂ ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਪ੍ਰਤੀਨਿਧਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਾਮਲ ਹੋ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ¢ ਇਸ ਤੋਂ ਇਲਾਵਾ ਕਈ ਉਘੀਆਂ ਰਾਜਨੀਤਿਕ ਸ਼ਖ਼ਸੀਅਤਾਂ ਅਤੇ ਪੰਜਾਬ ਪੱਧਰ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਾਮਿਲ ਹੋ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ¢ ਪ੍ਰਧਾਨ ਬਲਦੇਵ ਸਿੰਘ ਵਾਲੀਆ ਅਤੇ ਜਨਰਲ ਸਕੱਤਰ ਮਨਮੋਹਨ ਸਿੰਘ ਦੀ ਅਗਵਾਈ ਵਿਚ ਯੂਨੀਅਨ ਵਲੋਂ ਮਾਤਾ ਮਾਇਆ ਦੇਵੀ ਜੀ ਨੂੰ ਦੇ ਮਿੰਟ ਦਾ ਮੇਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ ¢ ਉਨ੍ਹਾਂ ਦੱਸਿਆ ਕਿ ਕਿਰਿਆ ਅਤੇ ਰਸਮ ਪਗੜੀ 14 ਦਸੰਬਰ ਦਿਨ ਐਤਵਾਰ ਨੂੰ ਲਕਸ਼ਮੀ ਨਾਰਾਇਣ ਮੰਦਿਰ ਡੀ.ਏ.ਵੀ. ਸਕੂਲ ਦੇ ਨੇੜੇ ਬੀ.ਆਰ.ਐਸ ਨਗਰ ਲੁਧਿਆਣਾ ਵਿਖੇ ਦੁਪਹਿਰ ਇਕ ਤੋਂ ਦੋ ਵਜੇ ਤੱਕ ਹੋਵੇਗੀ¢ ਇਸ ਸਮੇਂ ਲਾਲ ਬਹਾਦਰ ਯਾਦਵ, ਬਿੱਕਰ ਸਿੰਘ ਕਲਸੀ, ਨਵਨੀਤ ਸ਼ਰਮਾ, ਨਰਿੰਦਰ ਸਿੰਘ ਸੇਖੋਂ ਕੇਸ਼ਵ ਰਾਏ ਸੈਣੀ, ਗੁਰਇਕਬਾਲ ਸਿੰਘ ਸੋਹੀ, ਧਰਮਿੰਦਰ ਸਿੰਘ ਸਿੱਧੂ, ਭੁਪਿੰਦਰ ਸਿੰਘ, ਸਤਜਿੰਦਰ ਸਿੰਘ, ਹਰਮਿੰਦਰ ਸਿੰਘ, ਸੁਰਜੀਤ ਸਿੰਘ, ਕਰਨੈਲ ਸਿੰਘ, ਜਗਦੀਪ ਸਿੰਘ, ਬਲਜਿੰਦਰ ਸਿੰਘ ਨੰਦ ਕਿਸ਼ੋਰ, ਪਿ੍ੰਸ ਚਾਹਰ, ਸੁਰਿੰਦਰ ਸਿੰਘ, ਜਤਿੰਦਰ ਕੁਮਾਰ, ਤੇਜਿੰਦਰ ਸਿੰਘ, ਰਕੇਸ਼ ਕੁਮਾਰ ਕੰਡਲ ਹਰਪ੍ਰੀਤ ਸਿੰਘ, ਮਹਿੰਦਰ ਸਿੰਘ ਮੈਣੀ, ਇੰਦਰਜੀਤ ਸਿੰਘ, ਰਵਿੰਦਰ ਚਾਵਲਾ ਪ੍ਰਧਾਨ ਅਤੇ ਭੁਪਿੰਦਰ ਸਿੰਘ ਜਨਰਲ ਸਕੱਤਰ ਪੀ.ਏ.ਯੂ. ਫੋਰਥ ਕਲਾਸ ਵਰਕਰਜ਼ ਯੂਨੀਅਨ ਹਾਜ਼ਰ ਸਨ¢