19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਡੇਂਗੂ ਜਾਗਰੂਕਤਾ ਸੈਮੀਨਾਰ ਕਰਵਾਇਆ <br/>

ਅਜੀਤ ਡੈਸਕ 05-12-2025
ਲੁਧਿਆਣਾ, 4 ਦਸੰਬਰ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਬੱਚਿਆਂ ਦੇ ਲਈ ਡੇਂਗੂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਸਿਵਲ ਸਰਜਨ ਦਫ਼ਤਰ ਤੋਂ ਪਰਮਿੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਐਂਡ ਇਨਫੋਰਮੇਸ਼ਨ ਅਫ਼ਸਰ ਅਤੇ ਬਰਜਿੰਦਰ ਸਿੰਘ ਬਰਾੜ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਬੱਚਿਆਂ ਨਾਲ ਮਿਲ ਕੇ ਜ਼ਿਲ੍ਹੇ ਦੇ ਵਿਚ ਤੇਜ਼ੀ ਨਾਲ ਫੈਲ ਰਹੀ ਡੇਂਗੂ ਦੀ ਸਮੱਸਿਆ ਤੋਂ ਜਾਣੂ ਕਰਵਾਇਆ ਅਤੇ ਇਸ ਤੋਂ ਕਿਵੇਂ ਬਚਿਆ ਜਾਵੇ, ਉਸ ਬਾਰੇ ਜ਼ਰੂਰੀ ਨੁਕਤੇ ਵੀ ਦੱਸੇ | ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਇਸ ਦੇ ਨਾਲ ਹੀ ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪਿ੍ੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਹਰਿਆਣਾ ਦੇ ਕਿਸਾਨ ਨੇ ਮੁਰ੍ਹਾ ਨਸਲ ਦਾ ਉੱਤਮ ਕਿਸਮ ਦਾ ਕੱਟਾ ਯੂਨੀਵਰਸਿਟੀ ਨੂੰ ਕੀਤਾ ਭੇਟ <br/> ਅਗਲੀ ਖ਼ਬਰ ਸਿਰਜਣਧਾਰਾ ਦੀ ਮਹੀਨਾਵਾਰ ਮੀਟਿੰਗ 'ਚ ਕਵੀਆਂ ਨੇ ਕਵਿਤਾਵਾਂ ਸੁਣਾ ਕੇ ਰੰਗ ਬੰਨਿ੍ਹਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।