ਆਲਮਗੀਰ, 8 ਦਸੰਬਰ (ਜਰਨੈਲ ਸਿੰਘ ਪੱਟੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਿੱਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਸਾਬਕਾ ਸਰਪੰਚ ਨੇ ਆਪਣੇ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਉਂਦੇ ਹੋਏ ਜਸਦੇਵ ਨਗਰ, ਬਚਿੱਤਰ ਨਗਰ, ਜਨਤਾ ਕਾਲੋਨੀ ਆਦਿ ਇਲਾਕਿਆਂ ਵਿਚ ਡੋਰ ਟੂ ਡੋਰ ਲੋਕਾਂ ਨੂੰ ਮਿਲ ਕੇ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟ ਪਾਉਣ ਲਈ ਪ੍ਰੇਰਿਤ ਕਰਦਿਆਂ ਚੋਣ ਨਿਸ਼ਾਨ ਹੱਥ ਪੰਜੇ 'ਤੇ ਮੋਹਰਾਂ ਲਗਾਉਣ ਦੀ ਜ਼ੋਰਦਾਰ ਅਪੀਲ ਕੀਤੀ | ਚੋਣ ਪ੍ਰਚਾਰ ਦੌਰਾਨ ਉਮੀਦਵਾਰ ਜਸਬੀਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਨੂੰ ਸੂਬਾ ਵਾਸੀ ਅੱਜ ਵੀ ਯਾਦ ਕਰ ਰਹੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵੀ ਗਰੇਵਾਲ ਆਲਮਗੀਰ, ਰੌਬਿਨ ਸਿੱਧੂ, ਅੰਮਿ੍ਤ ਚਹਿਲ, ਚਰਨਜੀਤ ਸਿੰਘ, ਰਾਜਦੀਪ ਸਿੰਘ, ਰਵੀ ਸਾਇਆ ਕਲਾ, ਸੋਨੰੂ ਪੰਚ, ਲਛਮਣ ਸਿੰਘ ਬਚਿੱਤਰ ਨਗਰ, ਗੁਰਤੇਜ ਸਿੰਘ ਗੋਰਾ, ਗੁਰਮੀਤ ਸਿੰਘ ਸਾ. ਬਲਾਕ ਸੰਮਤੀ ਮੈਂਬਰ, ਜੁਗਰਾਜ ਸਿੰਘ, ਹਰਪਾਲ ਸਿੰਘ ਬੱਬੂ, ਹਰਪ੍ਰੀਤ ਸਿੰਘ ਖ਼ਾਲਸਾ, ਉਦੇਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ |