16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬਲਾਕ ਸੰਮਤੀ ਭਾਮੀਆਂ ਕਲਾਂ ਤੋਂ ਬਸਪਾ ਉਮੀਦਵਾਰ ਜਗਤਾਰ ਸਿੰਘ ਕੈਂਥ ਵੋਟਰਾਂ ਨਾਲ ਬਣਾ ਰਹੇ ਰਾਬਤਾ <br/>

ਅਜੀਤ ਡੈਸਕ 09-12-2025
ਭਾਮੀਆਂ ਕਲਾਂ, 8 ਦਸੰਬਰ (ਜਤਿੰਦਰ ਭੰਬੀ)-ਬਹੁਜਨ ਸਮਾਜ ਪਾਰਟੀ ਵਲੋਂ ਬਲਾਕ ਸੰਮਤੀ ਜੋਨ ਭਾਮੀਆਂ ਕਲਾਂ ਤੋਂ ਚੋਣ ਮੈਦਾਨ 'ਚ ਉਤਾਰੇ ਗਏ ਸੇਵਾਮੁਕਤ ਬੈਂਕ ਮੈਨੇਜਰ ਜਗਤਾਰ ਸਿੰਘ ਕੈਂਥ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠਕੇ ਸਾਰੇ ਵਰਗਾਂ ਦਾ ਇਕਪਾਸੜ ਸਮਰਥਨ ਮਿਲ ਰਿਹਾ ਹੈ | ਚਕਾਚੌਂਧ ਵਾਲੇ ਚੋਣ ਪ੍ਰਚਾਰ ਤੋਂ ਹੱਟਕੇ ਸਿੱਧਾ ਵੋਟਰਾਂ ਤੱਕ ਪਹੁੰਚ ਕਰਦੇ ਹੋਏ ਜਗਤਾਰ ਸਿੰਘ ਕੈਂਥ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਕੋਈ ਵੀ ਚੋਣ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਪ੍ਰੇਸ਼ਾਨੀਆਂ ਦਾ ਹੱਲ ਕਰਨ ਦੇ ਨਾਲ ਹੀ ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੁੰਦੀ ਹੈ | ਇਸ ਲਈ ਉਹ ਵੱਡੀਆਂ ਰੈਲੀਆਂ ਅਤੇ ਵੱਡੀਆਂ ਮੀਟਿੰਗਾਂ ਨੂੰ ਪਾਸੇ ਰੱਖਕੇ ਵੋਟਰ ਨਾਲ ਸਿੱਧਾ ਰਾਬਤਾ ਕਾਇਮ ਕਰਦੇ ਹੋਏ ਜਿਥੇ ਉਨ੍ਹਾਂ ਨੂੰ ਵੋਟ ਪਾ ਕੇ ਕਾਮਯਾਬ ਕਰਨ ਦੀ ਅਪੀਲ ਕਰ ਰਹੇ ਹਨ | ਬਸਪਾ ਉਮੀਦਵਾਰ ਜਗਤਾਰ ਸਿੰਘ ਕੈਂਥ ਨੇ ਕਿਹਾ ਕਿ ਇਸ ਸਾਦੇ ਚੋਣ ਪ੍ਰਚਾਰ ਦੌਰਾਨ ਜਿਸ ਤਰੀਕੇ ਨਾਲ ਉਨ੍ਹਾਂ ਨੂੰ ਆਮ ਲੋਕ ਆਪਣਾ ਸਮਰਥਨ ਦੇ ਰਹੇ ਹਨ, ਉਸ ਨਾਲ ਉਨ੍ਹਾਂ ਨੂੰ ਵਿਅਕਤੀਗਤ ਤੌਰ 'ਤੇ ਵੱਡੀ ਤਾਕਤ ਮਿਲ ਰਹੀ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗਰੇਵਾਲ ਅਤੇ ਬਲਾਕ ਸੰਮਤੀ ਉਮੀਦਵਾਰ ਸੋਮਲ ਦੇ ਹੱਕ 'ਚ ਗਰੇਵਾਲ ਨੇ ਕੀਤਾ ਪ੍ਰਚਾਰ <br/> ਅਗਲੀ ਖ਼ਬਰ 'ਆਪ' ਦੀ ਗਗਨਦੀਪ ਕੌਰ ਨਿਰਵਿਰੋਧ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।