ਫੁੱਲਾਂਵਾਲ, 8 ਦਸੰਬਰ (ਮਨਜੀਤ ਸਿੰਘ ਦੁੱਗਰੀ)-14 ਦਸੰਬਰ ਨੂੰ ਸੂਬੇ ਅੰਦਰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੀ ਭਾਈ ਬਾਲਾ ਕਾਲੋਨੀ ਦੇ ਵਿਖੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਧਾਂਦਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਮਨਜੀਤ ਕੌਰ ਦੇ ਹੱਕ ਵਿਚ ਉਨ੍ਹਾਂ ਦੇ ਪਤੀ ਸਾਬਕਾ ਸਰਪੰਚ ਚਰਨਜੀਤ ਸਿੰਘ ਕਾਲਾ ਦਾਦ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਹੋਈ, ਜਿਸ ਦੌਰਾਨ ਉਨ੍ਹਾਂ ਵਲੋਂ ਸਰਪੰਚੀ ਅਤੇ ਪੰਚੀ ਦੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਹਲਕੇ ਦੀਆਂ ਬੀਬੀਆਂ ਅਤੇ ਵਾਸੀਆਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਧਾਂਦਰਾ ਜ਼ੋਨ ਤੋਂ ਸ਼ਿਅਦ ਉਮੀਦਵਾਰ ਬੀਬੀ ਮਨਜੀਤ ਕੌਰ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਡਾਕਟਰ ਰਿੰਕੂ, ਵਰਨ ਭਾਟੀਆ, ਤਰਨਪ੍ਰੀਤ ਸਿੰਘ, ਪੰਚ ਸੁਰਿੰਦਰ ਸਿੰਘ, ਗਗਨਦੀਪ ਸਿੰਘ, ਸੁਖਵਿੰਦਰ ਸਿੰਘ ਸੁੱਖੂ, ਸਰਬਜੀਤ ਸਿੰਘ, ਸ਼ਿੰਗਾਰਾ ਸਿੰਘ, ਰਾਜੂ, ਰਵਿੰਦਰ ਕੌਰ, ਸ਼ਰਨਜੀਤ ਕੌਰ, ਪ੍ਰਕਾਸ਼ ਕੌਰ, ਅਮਰਜੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ, ਮਹਿਲਾਵਾਂ ਅਤੇ ਅਕਾਲੀ ਵਰਕਰ ਹਾਜ਼ਰ ਸਨ |