16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬੀਬੀ ਕਾਦੀਆਂ ਨੂੰ ਹਰ ਵਰਗ ਤੋਂ ਮਿਲ ਰਿਹਾ ਭਰਵਾਂ ਹੁੰਗਾਰਾ-ਢਿੱਲੋਂ

ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਅਤੇ ਬੀਬੀ ਕਿਰਨਦੀਪ ਕੌਰ ਕਾਦੀਆਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਨਾਲ ਜਥੇਦਾਰ ਸੁਖਮੀਤ ਸਿੰਘ ਕਾਦੀਆਂ ਤੇ ਹੋਰ | ਤਸਵੀਰ : ਬਲਬੀਰ ਸਿੰਘ ਰਾਣਾ <br/> 09-12-2025
ਲਾਡੋਵਾਲ, 8 ਦਸੰਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਕਾਦੀਆਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹੰਬੜਾਂ ਦੇ ਉਮੀਦਵਾਰ ਬੀਬੀ ਕਿਰਨਦੀਪ ਕੌਰ ਕਾਦੀਆਂ ਦੇ ਗ੍ਰਹਿ ਵਿਖੇ ਇਕ ਮੀਟਿੰਗ ਹੋਈ, ਜਿਸ ਵਿਚ ਹਲਕਾ ਅਬਜ਼ਰਵਰ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਅਤੇ ਸਰਕਲ ਹੰਬੜਾਂ ਦੇ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਮਲਕਪੁਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਸਾਬਕਾ ਵਿਧਾਇਕ ਢਿੱਲੋਂ ਅਤੇ ਬੀਬੀ ਕਾਦੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਵੋਟਰਾਂ ਦੀ ਹਵਾ ਸ਼੍ਰੋਮਣੀ ਅਕਾਲੀ ਦਲ ਦੇ ਪੱਖ ਵਿਚ ਚੱਲ ਰਹੀ ਹੈ, ਜਿਸ ਕਰਕੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਜਿਤਾ ਕੇ ਸੀਟ ਪਾਰਟੀ ਪ੍ਰਧਾਨ ਦੀ ਝੋਲੀ ਵਿਚ ਪਾਉਣਾ ਚਾਹੁੰਦੇ ਹਨ | ਇਸ ਮੌਕੇ ਹਲਕਾ ਗਿੱਲ ਦੇ ਇੰਚਾਰਜ ਪ੍ਰੇਮ ਸਿੰਘ ਹਰਨਾਮਪੁਰਾ, ਸਰਕਲ ਹੰਬੜਾਂ ਦੇ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਮਲਕਪੁਰ, ਸੁਖਮੀਤ ਸਿੰਘ ਕਾਦੀਆਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਯੂ.ਪੀ) ਸਰਕਲ ਪ੍ਰਧਾਨ ਇਕਬਾਲ ਸਿੰਘ ਮੰਝਫਗੂਵਾਲ, ਸੀਨੀਅਰ ਅਕਾਲੀ ਆਗੂ ਆਦਰਸ਼ਪਾਲ ਸਿੰਘ ਬਿੰਨੀ, ਨਰਿੰਦਰ ਸਿੰਘ ਗਰੇਵਾਲ, ਯੂਥ ਆਗੂ ਸੁਰਜੀਤ ਸਿੰਘ ਤਨੇਜਾ, ਸਾਬਕਾ ਸਰਪੰਚ ਗੋਲਾ ਬਾਈ, ਹਰਭੱਜ ਰਾਏ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵੈਟਰਨਰੀ ਐਂਡ ਲਾਈਵਸਟਾਕ ਇਨੋਵੇਸ਼ਨ ਐਂਡ ਇਨਕਿਊਬੇਸ਼ਨ ਫਾਊਾਡੇਸ਼ਨ ਨੇ ਕੀਤਾ ਸਮਝੌਤਾ <br/> ਅਗਲੀ ਖ਼ਬਰ ਭਾਈ ਬਾਲਾ ਕਾਲੋਨੀ ਦਾਦ ਤੋਂ ਬੀਬੀਆਂ ਵਲੋਂ ਅਕਾਲੀ ਉਮੀਦਵਾਰ ਬੀਬੀ ਮਨਜੀਤ ਕੌਰ ਨੂੰ ਸਮਰਥਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।