ਲੁਧਿਆਣਾ, 8 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੀ.ਐਨ.ਈ ਕਾਲਜ ਨੇੜੇ ਬੀਤੇ ਦਿਨ ਹੋਏ ਸੜਕ ਹਾਦਸੇ ਵਿਚ ਇਕ ਲੜਕੀ ਦੀ ਮੌਤ ਹੋ ਗਈ ਸੀ | ਇਸ ਹਾਦਸੇ ਤੋਂ ਬਾਅਦ ਚੋਰਾਂ ਵਲੋਂ ਲੜਕੀ ਦਾ ਐਕਟਿਵਾ ਹੀ ਚੋਰੀ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਲੜਕੀ ਦੀ ਮਾਂ ਪਾਇਲ ਸ਼ਰਮਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਗੁਰਸਿਮ ਪਤਨੀ ਰਾਹੁਲ ਦੁੱਗਰੀ ਨਹਿਰ ਪੁਲ ਨੇੜੇ ਜਾ ਰਹੀ ਸੀ ਕਿ ਉਹ ਐਕਟੀਵਾ ਦਾ ਸੰਤੁਲਨ ਗੁਆ ਬੈਠੀ ਅਤੇ ਸੜਕ 'ਤੇ ਡਿਗ ਪਈ, ਜਿਸ ਦੇ ਬਾਅਦ ਉਸ ਦੀ ਮੌਤ ਹੋ ਗਈ | ਮੌਤ ਤੋਂ ਬਾਅਦ ਉਸ ਦੀ ਐਕਟਿਵਾ ਚੋਰਾਂ ਵਲੋਂ ਚੋਰੀ ਕਰ ਲਈ ਗਈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਚੋਰਾਂ ਦਾ ਪਤਾ ਨਹੀਂ ਲੱਗਾ ਹੈ | ਪੁਲਿਸ ਵਲੋਂ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਤਾਂ ਜੋ ਚੋਰਾਂ ਦਾ ਪਤਾ ਲਗਾਇਆ ਜਾ ਸਕੇ |