16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਵੈਟਰਨਰੀ ਯੂਨੀਵਰਸਿਟੀ ਦੇ 14ਵੇਂ ਯੁਵਕ ਮੇਲੇ 'ਚ ਕਾਲਜ ਆਫ਼ ਵੈਟਰਨਰੀ ਸਾਇੰਸ ਲੁਧਿਆਣਾ ਬਣਿਆ ਚੈਂਪੀਅਨ

ਅਜੀਤ ਡੈਸਕ 09-12-2025
ਲੁਧਿਆਣਾ, 8 ਦਸੰਬਰ (ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਹਫ਼ਤਾ ਭਰ ਚੱਲਿਆ ਅੰਤਰ-ਕਾਲਜ ਯੁਵਕ ਮੇਲਾ 'ਯੁਵ-ਤਰੰਗ' ਧੂਮਧਾਮ ਨਾਲ ਸਮਾਪਤ ਹੋਇਆ¢ ਇਸ ਮÏਕੇ ਹਰਪ੍ਰੀਤ ਸਿੰਘ ਸੰਧੂ, ਰਾਜ ਸੂਚਨਾ ਕਮਿਸ਼ਨਰ, ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਯੁਵਕ ਮੇਲੇ ਦÏਰਾਨ ਵਿਦਿਆਰਥੀਆਂ ਦੀ ਲਗਨ ਅਤੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ¢ ਡਾ. ਸਤਿਬੀਰ ਸਿੰਘ ਗੋਸਲ, ਉਪ-ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਡਾ. ਨਿਰਮਲ ਜÏੜਾ, ਨਿਰਦੇਸ਼ਕ ਵਿਦਿਆਰਥੀ ਭਲਾਈ, ਪੀ.ਏ.ਯੂ., ਡਾ. ਕਿਰਨ ਬੈਂਸ, ਡੀਨ, ਕਾਲਜ ਆਫ ਕਮਿਊਨਿਟੀ ਸਾਇੰਸ, ਪੀ.ਏ.ਯੂ. ਅਤੇ ਮਸ਼ਹੂਰ ਪੰਜਾਬੀ ਗਾਇਕ ਪੰਮੀ ਬਾਈ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ¢ ਸਮਾਗਮ ਦੀ ਪ੍ਰਧਾਨਗੀ ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਕੀਤੀ¢ ਉਨ੍ਹਾਂ ਨੇ ਕਿਹਾ ਕਿ ਯੁਵਕ ਮੇਲਾ ਵਿਦਿਆਰਥੀਆਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਉਚਾ ਚੁੱਕਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਇਸ ਸਮਾਗਮ ਦੇ ਸਫਲ ਪ੍ਰਬੰਧ ਲਈ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ¢ ਡਾ. ਰਵਿੰਦਰ ਸਿੰਘ ਅÏਲਖ ਅਤੇ ਡਾ. ਸਰਪ੍ਰੀਤ ਸਿੰਘ ਘੁੰਮਣ, ਪ੍ਰਬੰਧਕੀ ਸਕੱਤਰ ਨੇ ਦੱਸਿਆ ਕਿ 250 ਤੋਂ ਵੱਧ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨਾਲ ਕਈ ਮੁਕਾਬਲੇ ਕਰਵਾਏ ਗਏ ¢ ਇਨਾਮ ਵੰਡ ਸਮਾਰੋਹ ਦÏਰਾਨ ਹਰਪ੍ਰੀਤ ਸਿੰਘ ਸੰਧੂ, ਡਾ. ਜਤਿੰਦਰ ਪਾਲ ਸਿੰਘ ਗਿੱਲ ਅਤੇ ਹੋਰ ਪਤਵੰਤਿਆਂ ਨੇ ਜੇਤੂਆਂ ਨੂੰ ਇਨਾਮ ਵੰਡੇ ¢ ਉੱਘੇ ਪੰਜਾਬੀ ਅਭਿਨੇਤਾ ਅਤੇ ਕਬੱਡੀ ਕੁਮੈਂਟੇਟਰ ਡਾ. ਦਰਸ਼ਨ ਬੜੀ ਦੇ ਨਾਮ 'ਤੇ ਸਰਵੋਤਮ ਅਦਾਕਾਰ ਲੜਕੇ ਅਤੇ ਲੜਕੀ ਨੂੰ ਗੋਲਡ ਮੈਡਲ ਅਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ¢ ਡਾ. ਘੁੰਮਣ, ਨੇ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਦੱਸਿਆ ¢ ਕਾਲਜ ਆਫ ਵੈਟਰਨਰੀ ਸਾਇੰਸ, ਲੁਧਿਆਣਾ ਓਵਰ ਆਲ ਚੈਂਪੀਅਨ ਬਣਿਆ ਜਦ ਕਿ ਕਾਲਜ ਆਫ ਵੈਟਰਨਰੀ ਸਾਇੰਸ, ਰਾਮਪੁਰਾ ਫੂਲ ਦੂਜੇ ਨੰਬਰ 'ਤੇ ਰਿਹਾ¢
ਪਿਛਲੀ ਖ਼ਬਰ 34ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ <br/> ਅਗਲੀ ਖ਼ਬਰ ਟੋਲ ਪਲਾਜ਼ਾ 'ਤੇ ਹੋਈ ਲੜਾਈ ਦੇ ਮਾਮਲੇ ਵਿਚ ਤਿੰਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।