16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਵਿਧਾਇਕ ਬੱਗਾ ਵਲੋਂ ਗਲੀਆਂ ਦੀ ਮੁਰੰਮਤ ਲਈ 40 ਲੱਖ ਰੁਪਏ ਦਾ ਪ੍ਰੋਜੈਕਟ ਲਾਂਚ

ਅਜੀਤ ਡੈਸਕ 09-12-2025
ਲੁਧਿਆਣਾ, 8 ਦਸੰਬਰ (ਡਾ. ਤਰਲੋਚਨ ਸਿੰਘ)-ਹਲਕਾ ਉਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਅੱਜ ਵਾਰਡ ਨੰਬਰ 8 ਵਿਚ ਗੁਰਦੁਆਰਾ ਸੇਖੇਵਾਲ ਦੇ ਆਲੇ-ਦੁਆਲੇ ਦੇ ਖੇਤਰ ਵਿਚ ਗਲੀਆਂ ਦੀ ਮੁਰੰਮਤ ਲਈ ਇਕ ਪ੍ਰੋਜੈਕਟ ਲਾਂਚ ਕੀਤਾ¢ ਇਸ ਪ੍ਰੋਜੈਕਟ 'ਤੇ ਲਗਭਗ 40 ਲੱਖ ਰੁਪਏ ਦੀ ਲਾਗਤ ਨਾਲ ਇਲਾਕੇ ਵਿਚ ਕੰਕਰੀਟ ਦੀਆਂ ਗਲੀਆਂ ਬਣਾਈਆਂ ਜਾ ਰਹੀਆਂ ਹਨ¢ ਇਸ ਮÏਕੇ ਵਿਧਾਇਕ ਬੱਗਾ ਨੇ ਦੱਸਿਆ ਕਿ ਹਾਲ ਹੀ ਵਿਚ ਇਲਾਕੇ ਵਿਚ ਇਕ ਨਵਾਂ ਟਿਊਬਵੈਲ ਵੀ ਲਗਾਇਆ ਗਿਆ ਹੈ ਅਤੇ ਵਸਨੀਕਾਂ ਦੀ ਸਹੂਲਤ ਲਈ ਨਵੀਆਂ ਸੀਵਰੇਜ ਲਾਈਨਾਂ ਵੀ ਵਿਛਾਈਆਂ ਗਈਆਂ ਹਨ¢ ਵਿਧਾਇਕ ਬੱਗਾ ਨੇ ਦੱਸਿਆ ਕਿ ਉਤਰੀ ਹਲਕੇ ਵਿਚ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ¢ ਉਹ ਨਿਯਮਤ ਤÏਰ 'ਤੇ ਪ੍ਰੋਜੈਕਟਾਂ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝÏਤਾ ਨਾ ਹੋਵੇ ਅਤੇ ਪ੍ਰੋਜੈਕਟ ਨਿਰਧਾਰਿਤ ਸਮੇਂ ਦੇ ਅੰਦਰ ਪੂਰੇ ਹੋਣ¢
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਿਜਲੀ ਕਾਮਿਆਂ ਨੇ ਬਿਜਲੀ ਬਿੱਲ, ਬੀਜ ਬਿੱਲ ਅਤੇ 4 ਲੇਬਰ ਕੋਡਾਂ ਦੀਆਂ ਸਾੜੀਆਂ ਕਾ... ਅਗਲੀ ਖ਼ਬਰ ਜੀ.ਏ.ਡੀ. ਅਕੈਡਮੀ ਦੇ ਵਿਦਿਆਰਥੀਆਂ ਨੇ ਹੈਂਡਬਾਲ ਟੂਰਨਾਮੈਂਟ 'ਚ ਦਿਖਾਇਆ ਕਮਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।