25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪਤੀ-ਪਤਨੀ ਦੇ ਵਿਵਾਦ ਵਿਚ ਗੋਲੀ ਚੱਲਣ ਕਾਰਨ ਦਹਿਸ਼ਤ ਫੈਲੀ <br/>

ਅਜੀਤ ਡੈਸਕ 10-12-2025
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਮੀਆਂ ਕਲਾਂ ਵਿਚ ਪਤੀ-ਪਤਨੀ ਦੇ ਵਿਵਾਦ ਵਿਚ ਗੋਲੀ ਚੱਲਣ ਕਾਰਨ ਉਥੇ ਦਹਿਸ਼ਤ ਦਾ ਮਾਹੌਲ ਬਣ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਬਾਅਦ ਦੁਪਹਿਰ ਉਸ ਵਕਤ ਵਾਪਰੀ, ਜਦੋਂ ਭਾਮੀਆਂ ਕਲਾਂ ਦੇ ਰਹਿਣ ਵਾਲੇ ਇਕ ਨÏਜਵਾਨ ਦਾ ਆਪਣੀ ਪਤਨੀ ਨਾਲ ਵਿਵਾਦ ਹੋ ਗਿਆ | ਗ਼ੁੱਸੇ ਵਿਚ ਆਏ ਨÏਜਵਾਨ ਵਲੋਂ ਆਪਣੇ ਪਾਸ ਰੱਖੀ ਪਿਸਤੌਲ ਕੱਢ ਲਈ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ 'ਤੇ ਉਥੇ ਦਹਿਸ਼ਤ ਫੈਲ ਗਈ | ਰੋਲ਼ੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ | ਘਟਨਾ ਤੋਂ ਬਾਅਦ ਪਤੀ ਮÏਕੇ ਤੋਂ ਫ਼ਰਾਰ ਹੋ ਗਿਆ | ਜਾਂਚ ਕਰ ਰਹੀ ਐਸ.ਐਚ.ਓ. ਬਲਵਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਸਬੰਧੀ ਨੌਜਵਾਨ ਦੇ ਪਤਨੀ ਜਾਂ ਹੋਰ ਕਿਸੇ ਪਰਿਵਾਰਕ ਮੈਂਬਰ ਨੇ ਇਸ ਸਬੰਧੀ ਸ਼ਿਕਾਇਤ ਨਹੀਂ ਕੀਤੀ | ਉਨ੍ਹਾਂ ਦੱਸਿਆ ਕਿ ਸ਼ਿਕਾਇਤ ਮਿਲਣ 'ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ | ਪੁਲਿਸ ਵਲੋਂ ਆਪਣੇ ਪੱਧਰ 'ਤੇ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦÏਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ¢ ਗੋਲੀ ਚੱਲਣ ਕਾਰਨ ਖ਼ੁਸ਼ਕਿਸਮਤੀ ਨਾਲ ਕਿਸੇ ਨੂੰ ਨੁਕਸਾਨ ਨਹੀਂ ਪੁੱਜਾ ਹੈ¢

ਪਿਛਲੀ ਖ਼ਬਰ ਜੇਲ੍ਹ ਵਿਚੋਂ ਨਸ਼ੀਲਾ ਪਦਾਰਥ ਬਰਾਮਦ ਅਗਲੀ ਖ਼ਬਰ ਆਰ.ਕੇ. ਰੋਡ ਦੇ ਉਦਯੋਗਿਕ ਖੇਤਰ 'ਚ ਦਹਿਸ਼ਤ ਦਾ ਮਾਹੌਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।