25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਮੁਹੱਲਾ ਕਬੀਰ ਨਗਰ ਵਿਚ ਗੋਲੀ ਚੱਲਣ ਨਾਲ ਦਹਿਸ਼ਤ ਫੈਲੀ <br/>

ਅਜੀਤ ਡੈਸਕ 10-12-2025
•ਨੰਬਰਦਾਰ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀਏਯੂ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਬੀਰ ਨਗਰ ਵਿਚ ਨੰਬਰਦਾਰ ਵਲੋਂ ਕਥਿਤ ਤੌਰ 'ਤੇ ਚਲਾਈ ਗੋਲੀ ਕਾਰਨ ਉੱਥੇ ਦਹਿਸ਼ਤ ਫੈਲ ਗਈ | ਪੁਲਿਸ ਵਲੋਂ ਇਸ ਮਾਮਲੇ ਵਿਚ ਨੰਬਰਦਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਕਬੀਰ ਨਗਰ ਦੇ ਰਹਿਣ ਵਾਲੇ ਸੁਖਵੰਤ ਸਿੰਘ ਉਰਫ਼ ਜਸ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਸੁਖਵਿੰਦਰ ਸਿੰਘ ਨੰਬਰਦਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਘਰ ਵਾਪਸ ਪਰਤ ਰਿਹਾ ਸੀ ਤਾਂ ਉਕਤ ਕਥਿਤ ਦੋਸ਼ੀ ਦੀ ਕਾਰ ਰਸਤੇ ਵਿਚ ਖੜ੍ਹੀ ਸੀ, ਜਦੋਂ ਉਸਨੇ ਉਸ ਨੰੂ ਕਾਰ ਇਕ ਪਾਸੇ ਕਰਨ ਲਈ ਕਿਹਾ ਤਾਂ ਉਕਤ ਕਥਿਤ ਦੋਸ਼ੀ ਉਸ ਨਾਲ ਉਲਝ ਪਿਆ | ਇਸ ਦੌਰਾਨ ਕਥਿਤ ਦੋਸ਼ੀ ਨੇ ਆਪਣੇ ਪਾਸ ਰੱਖੀ ਬੰਦੂਕ ਕੱਢ ਲਈ ਅਤੇ ਤੈਸ਼ ਵਿਚ ਆ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੇ ਉਹ ਉਥੋਂ ਚਲਾ ਗਿਆ | ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਹਲਕਾ ਸਾਹਨੇਵਾਲ 'ਚ ਕਾਂਗਰਸ ਦੇ ਕੋਆਰਡੀਨੇਟਰ ਸ਼ਿਮਲਾਪੁਰੀ ਨੇ ਬਲਾਕ ਸੰਮਤੀ ਉਮੀਦਵਾਰ ਕੀਪੀ ਦੇ ਹੱਕ 'ਚ ਕੀਤਾ ਚੋਣ ਪ੍ਰਚ... ਅਗਲੀ ਖ਼ਬਰ ਨੌਜਵਾਨ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਚਾਰ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।