25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਹਲਕਾ ਸਾਹਨੇਵਾਲ 'ਚ ਕਾਂਗਰਸ ਦੇ ਕੋਆਰਡੀਨੇਟਰ ਸ਼ਿਮਲਾਪੁਰੀ ਨੇ ਬਲਾਕ ਸੰਮਤੀ ਉਮੀਦਵਾਰ ਕੀਪੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

ਅਜੀਤ ਡੈਸਕ 10-12-2025
ਭਾਮੀਆਂ ਕਲਾਂ/ਲੁਧਿਆਣਾ, 9 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਬਲਾਕ ਭਾਮੀਆਂ ਖ਼ੁਰਦ ਤੋਂ ਬਲਾਕ ਸੰਮਤੀ ਦੀ ਚੋਣ ਲੜ ਰਹੇ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕੀਪੀ ਦੇ ਚੋਣ ਪ੍ਰਚਾਰ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਕੋਆਰਡੀਨੇਟਰ ਜਰਨੈਲ ਸਿੰਘ ਸ਼ਿਮਲਾਪੁਰੀ ਨੇ ਉਨ੍ਹਾਂ ਦੇ ਹੱਕ ਵਿਚ ਭਾਮੀਆਂ ਖ਼ੁਰਦ ਅਤੇ ਹੋਰਨਾਂ ਇਲਾਕਿਆਂ ਵਿਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਜਰਨੈਲ ਸਿੰਘ ਸ਼ਿਮਲਾਪੁਰੀ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਜੋ ਹਲਕੇ ਅੰਦਰ ਵਿਕਾਸ ਕਾਰਜਾਂ ਨੂੰ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਹਲਕੇ ਅੰਦਰ ਕੋਈ ਵੀ ਵਿਕਾਸ ਕਾਰਜ ਨਹੀਂ ਹੋਇਆ, ਜਿਸ ਨੰੂ ਲੈ ਕੇ ਹਲਕੇ ਦੇ ਲੋਕਾਂ ਦੇ ਮਨ ਵਿਚ ਰੋਸ ਹੈ | ਇਸ ਮੌਕੇ ਬਲਜੀਤ ਸਿੰਘ ਸਾਬਕਾ ਸਰਪੰਚ, ਚਰਨਜੀਤ ਸਿੰਘ, ਮਹਿੰਦਰ ਸਿੰਘ ਢੰਡਾਰੀ, ਕਾਲਾ ਭਾਮੀਆਂ, ਜੱਗਾ ਗਰੇਵਾਲ, ਸ਼ੈਰੀ ਗੁਪਤਾ, ਚੰਦਨ ਰਾਜਪੂਤ, ਗੁਰਪ੍ਰੀਤ ਸਿੰਘ ਭਾਮੀਆਂ, ਜੈਵੀ ਮੁਲਤਾਨੀ, ਗੁਰਕੀਰਤ ਸਿੰਘ, ਮਨਜੀਤ ਕੌਰ, ਰਜਨੀ, ਦੀਪਾ, ਬਲਬੀਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਵੈਦ ਨੇ ਪਿੰਡਾਂ 'ਚ ਜਸਬੀਰ ਸਿੰਘ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਮੁਹੱਲਾ ਕਬੀਰ ਨਗਰ ਵਿਚ ਗੋਲੀ ਚੱਲਣ ਨਾਲ ਦਹਿਸ਼ਤ ਫੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।