ਆਲਮਗੀਰ , 9 ਦਸੰਬਰ (ਜਰਨੈਲ ਸਿੰਘ ਪੱਟੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਿੱਲ ਤੋਂ ਉਮੀਦਵਾਰ ਜਸਵੀਰ ਸਿੰਘ ਅਤੇ ਬਲਾਕ ਸੰਮਤੀ ਜ਼ੋਨ ਧਰੋੜ ਤੋਂ ਕਾਂਗਰਸੀ ਉਮੀਦਵਾਰਾਂ ਊਸ਼ਾ ਬਰਿੰਦਰ ਦੇ ਚੋਣ ਪ੍ਰਚਾਰ ਤਹਿਤ ਪਿੰਡ ਟਿੱਬਾ ਤੇ ਧਰੋੜ ਵਿਖੇ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਵਲੋਂ ਰੱਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ 2022 ਦੀ ਬਦਲਾਅ ਵਾਲੀ ਪਾਰਟੀ ਤੋਂ ਲੋਕਾਂ ਦਾ ਮੋਹ ਛੇਤੀ ਭੰਗ ਹੋ ਗਿਆ ਹੈ ¢ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜਸਵੀਰ ਸਿੰਘ ਨੇ ਕਿਹਾ ਕਿ ਜਿੱਤ ਉਪਰੰਤ ਉਹ ਜ਼ੋਨ ਅਧੀਨ ਆਉਂਦੇ ਪਿੰਡਾਂ ਵਿਚ ਵਿਕਾਸ ਦਾ ਨਵਾਂ ਅਧਿਆਇ ਲਿਖਣਗੇ ¢ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਾਜਨੀਤੀ ਦੀ ਬਜਾਏ, ਆਪਣੀਆਂ ਨਿੱਜੀ ਕਿੜਾਂ ਕੱਢਣ 'ਤੇ ਹੀ ਸਾਰਾ ਸਮਾਂ ਗਵਾ ਦਿੱਤਾ ¢ ਉਨ੍ਹਾਂ 14 ਦਸੰਬਰ ਦਿਨ ਐਤਵਾਰ ਨੂੰ ਚੋਣ ਨਿਸ਼ਾਨ ਹੱਥ ਪੰਜਾ 'ਤੇ ਮੋਹਰਾਂ ਲਾ ਕੇ ਕਾਂਗਰਸ ਪਾਰਟੀ ਨੂੰ ਕਾਮਯਾਬ ਕਰਨ ਦੀ ਜ਼ੋਰਦਾਰ ਅਪੀਲ ਕੀਤੀ ¢ ਇਸ ਮÏਕੇ ਹਿਰਦੇਪਾਲ ਸਿੰਘ ਢੀਂਡਸਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਿਸਾਨ ਸੈਲ, ਬਲਵਿੰਦਰ ਸਿੰਘ ਝੱਜ, ਜਸਪਾਲ ਸਿੰਘ, ਜਸਵਿੰਦਰ ਸਿੰਘ, ਜਗਮੋਹਨ ਸਿੰਘ, ਭੁਪਿੰਦਰ ਕੁਮਾਰ ਪੰਚ, ਜਰਨੈਲ ਸਿੰਘ, ਜੋਰਾ ਸਿੰਘ, ਜਸਵਿੰਦਰ ਸਿੰਘ, ਲੰਬੜਦਾਰ ਚਰਨਜੀਤ ਸਿੰਘ, ਸੋਹਨ ਸਿੰਘ, ਅੰਮਿ੍ਤਪਾਲ ਸਿੰਘ, ਸੁਖਵਿੰਦਰ ਸਿੰਘ, ਮੈਨੇਜਰ ਜਗਪਾਲ ਸਿੰਘ, ਪਰਮਜੀਤ ਸਿੰਘ, ਮੋਹਨ ਸਿੰਘ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ, ਸ਼ਿੰਦਰਪਾਲ ਸਿੰਘ, ਜਗਦੇਵ ਸਿੰਘ, ਜਸ਼ਨਦੀਪ ਸਿੰਘ, ਸਾਧੂ ਸਿੰਘ, ਤਾਰਾ ਸਿੰਘ, ਸੋਹਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ ¢