ਲੁਧਿਆਣਾ, 9 ਦਸੰਬਰ (ਜਤਿੰਦਰ ਭੰਬੀ)-ਭੋਲਾਪੁਰ ਬਲਾਕ ਸੰਮਤੀ ਜ਼ੋਨ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਹਰਪ੍ਰੀਤ ਕੌਰ ਗਰੇਵਾਲ ਦੀ ਚੋਣ ਮੁਹਿੰਮ ਦੀ ਕਮਾਂਡ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਰਾ ਚੇਅਰਮੈਨ ਜੋਰਾਵਰ ਸਿੰਘ ਨੇ ਸੰਭਾਲ ਲਈ ਹੈ | ਉਨ੍ਹਾਂ ਬੀਬੀ ਗਰੇਵਾਲ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਰਾਮ ਨਗਰ 'ਚ ਉਦਘਾਟਨ ਕਰਨ ਤੋਂ ਇਲਾਵਾ ਅਤੇ ਬਾਲਾ ਜੀ ਕਾਲੋਨੀ ਵਿਚ ਮੀਟਿੰਗਾਂ ਕੀਤੀਆਂ ਅਤੇ ਲੋਕਾਂ ਨੂੰ ਹਰਪ੍ਰੀਤ ਕੌਰ ਗਰੇਵਾਲ ਦੇ ਨਾਲ ਨਾਲ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਤੇਵਾੜਾ ਦੀ ਉਮੀਦਵਾਰ ਬੀਬੀ ਗਿਆਨਪ੍ਰੀਤ ਕੌਰ ਗਰੇਵਾਲ ਨੂੰ ਝਾੜੂ ਦੇ ਨਿਸ਼ਾਨ ਉੱਤੇ ਮੋਹਰਾਂ ਲਗਾ ਕੇ ਜਿਤਾਉਣ ਦੀ ਅਪੀਲ ਕੀਤੀ | ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਤੁਸੀਂ ਜਿਸ ਪ੍ਰਕਾਰ ਪਹਿਲਾਂ ਸਾਡੇ ਉੱਤੇ ਵਿਸ਼ਵਾਸ ਕਰਕੇ ਸਾਨੂੰ ਜਿਤਾਇਆ, ਉਸੇ ਪ੍ਰਕਾਰ ਹੁਣ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜਿਤਾਓ ਵਿਕਾਸ ਕਾਰਜਾਂ ਵਿਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਹਰਪ੍ਰੀਤ ਕੌਰ ਗਰੇਵਾਲ ਅਤੇ ਉਨ੍ਹਾਂ ਦੇ ਪਤੀ ਇੰਦਰਪਾਲ ਸਿੰਘ ਗਰੇਵਾਲ ਨੇ ਵੀ ਝਾੜੂ ਦਾ ਬਟਨ ਦਬਾ ਕੇ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਦਲਜੀਤ ਕੌਰ, ਜਸਵੀਰ ਕੌਰ, ਧਰਮਿੰਦਰ ਸਰਪੰਚ, ਸੁਸ਼ੀਲਾ, ਊਸ਼ਾ, ਰੁਪਿੰਦਰ ਕੌਰ, ਪ੍ਰੀਤੀ ਸੁਭਾਕਰ ਵਕੀਲ ਅਹਿਮਦ ਸੋਨੂੰ ਅੰਸਾਰੀ ਅਤੇ ਹੋਰ ਹਾਜ਼ਰ ਸਨ |