25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਅਸ਼ੋਕ ਕੁਮਾਰ, ਮੋਹਨ ਲਾਲ, ਰਾਜੂ, ਸਾਜਨ ਤੇ ਜੋਤੀ ਹੋਏ ਕਾਂਗਰਸ ਪਾਰਟੀ 'ਚ ਸ਼ਾਮਿਲ <br/>

ਅਜੀਤ ਡੈਸਕ 10-12-2025
ਲਾਡੋਵਾਲ, 9 ਦਸੰਬਰ (ਬਲਬੀਰ ਸਿੰਘ ਰਾਣਾ)-ਜਿ੍ਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਪ੍ਰਧਾਨ ਬਾਦਸ਼ਾਹ ਸਿੰਘ ਦਿਉਲ ਦੀ ਅਗਵਾਈ ਵਿਚ ਰੱਖੀ ਚੋਣ ਸਬੰਧੀ ਮੀਟਿੰਗ ਦੌਰਾਨ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਏ ਅਸ਼ੋਕ ਕੁਮਾਰ ਬਿੱਟਾ (ਆਪ) ਬੀਬੀ ਜੋਤੀ ਰਾਣੀ, ਸਾਜਨ ਕੁਮਾਰ (ਭਾਜਪਾ) ਮੋਹਨ ਲਾਲ ਰਿਟਾ. ਐਮ.ਸੀ. ਰੇਲਵੇ, ਰਾਜ ਕੁਮਾਰ ਟੀ ਸਟਾਲ, ਗੋਲਡੀ ਦਿਓਲ ਲਾਡੋਵਾਲ (ਆਪ) ਰਾਜੂ ਨੂੰ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਸਿਰੋਪਾਉ ਭੇਟ ਕਰਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਵੈਦ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਆਉਣ ਵਾਲਿਆਂ ਨੂੰ ਬਣਦਾ ਮਾਣ ਸਨਮਾਨ ਦੇ ਕੇ ਨਿਵਾਜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਐਨ ਚੋਣਾਂ ਦੇ ਮੌਕੇ ਹੋਰਾਂ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣਾ ਪਾਰਟੀ ਲਈ ਬੜੇ ਵੱਡੇ ਮਾਣ ਵਾਲੀ ਗੱਲ ਹੈ | ਇਸ ਮੌਕੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਬਲਾਕ ਪ੍ਰਧਾਨ ਬਾਦਸ਼ਾਹ ਸਿੰਘ ਦਿਓਲ, ਇੰਦਰਜੀਤ ਸਿੰਘ ਬਰਾੜ, ਪ੍ਰਧਾਨ ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ ਚੋਪੜਾ, ਕਸ਼ਮੀਰ ਸਿੰਘ, ਗੁਰਦੀਪ ਸਿੰਘ ਮੰਝਫਗੂਵਾਲ, ਅਮਰਜੀਤ ਲਾਡੋਵਾਲ, ਬਲਕਾਰ ਸਿੰਘ ਛੋਅਲੇ ਪੱਤੀ, ਕੁਲਦੀਪ ਸਿੰਘ ਸ਼ੋਭਾ ਦੇਵੀ ਪੰਚ ਅਤੇ ਹੋਰ ਨਗਰ ਨਿਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਨੇ ਬੀਬੀ ਪੰਧੇਰ ਸਮੇਤ ਬਲਾਕ ਸੰਮਤੀ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਕੀਤਾ ਤੇਜ਼ <br/> ਅਗਲੀ ਖ਼ਬਰ ਹਾਈ ਕੋਰਟ ਵਲੋਂ ਨਗਰ ਨਿਗਮ ਨੂੰ ਜੇ.ਐਮ.ਡੀ. ਮਾਲ ਦੇ ਕਥਿਤ ਅਣਅਧਿਕਾਰਤ ਢਾਂਚੇ 'ਤੇ ਕਾਨੂੰਨੀ ਨੋਟਿਸ ਦਾ ਫ਼ੈਸਲਾ ਕਰਨ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।