25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਨਸ਼ਿਆਂ ਦੇ ਕੋਹੜ ਨੂੰ ਜੜ ਤੋਂ ਖਤਮ ਕਰਨ ਲਈ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤੇ ਜਾਣਗੇ ਵਿਸ਼ੇਸ਼ ਸਮਾਗਮ-ਬਿੰਦਰਾ <br/>

ਅਜੀਤ ਡੈਸਕ 10-12-2025
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਕੇਂਦਰ ਸਰਕਾਰ ਸੂਬੇ ਵਿਚ ਨਸ਼ਾ ਤਸਕਰੀ ਨੂੰ ਲੈ ਕੇ ਗੰਭੀਰ ਹੈ ਅਤੇ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਵਿਸ਼ੇਸ਼ ਸਮਾਗਮ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ. ਐਸ.ਡੀ.) ਅਤੇ ਵਿਸ਼ੇਸ਼ ਮੈਂਬਰ (ਐਨ.ਸੀ.ਸੀ. ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ਉਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ਼ ਕਰਦਾ ਹੈ | ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਅਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਅਖੀਰ 'ਚ ਬਿੰਦਰਾ ਨੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੈਬਨਿਟ ਮੰਤਰੀ ਡਾ. ਵਰਿੰਦਰ ਕੁਮਾਰ ਦਾ ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੀ ਮੁਹਿੰਮ ਲਈ ਧੰਨਵਾਦ ਕੀਤਾ | ਬੀਤੇ ਦਿਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਸਮਾਗਮ ਦੌਰਾਨ ਬਿੰਦਰਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ |

ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਅੰਤਰਰਾਸ਼ਟਰੀ ਗੋਸ਼ਟੀ ਅਤੇ ਸਾਲਾਨਾ ਕਾਨਫਰੰਸ ਦੀ ਕਰੇਗੀ ਮੇਜ਼ਬਾਨੀ ਅਗਲੀ ਖ਼ਬਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।