ਲੁਧਿਆਣਾ, 9 ਦਸੰਬਰ (ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਵਨ ਹੈਲਥ ਵਲੋਂ 11-12 ਦਸੰਬਰ ਨੂੰ ਇੰਡੀਅਨ ਐਸੋਸੀਏਸ਼ਨ ਆਫ਼ ਵੈਟਰਨਰੀ ਪਬਲਿਕ ਹੈਲਥ ਸਪੈਸ਼ਲਿਸਟਸ ਦੀ 21ਵੀਂ ਸਾਲਾਨਾ ਕਾਨਫਰੰਸ ਅਤੇ ਅੰਤਰਰਾਸ਼ਟਰੀ ਗੋਸ਼ਟੀ ''ਵਨ ਹੈਲਥ ਨੂੰ ਅੱਗੇ ਵਧਾਉਣਾ: ਮਨੁੱਖੀ, ਜਾਨਵਰ ਅਤੇ ਵਾਤਾਵਰਨ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਕਾਰਜ ਕਰਨ ਦਾ ਸੰਕਲਪU ਵਿਸ਼ੇ 'ਤੇ ਕਰਵਾਈ ਜਾ ਰਹੀ ਹੈ | ਇਸ ਦੋ ਰੋਜ਼ਾ ਸਮਾਗਮ ਵਿਚ ਭਾਰਤ ਭਰ ਦੇ 200 ਤੋਂ ਵੱਧ ਵਿਦਵਾਨਾਂ, ਖੋਜਕਰਤਾਵਾਂ, ਵਿਗਿਆਨੀਆਂ ਅਤੇ ਪੇਸ਼ੇਵਰਾਂ ਦੇ ਭਾਗ ਲੈਣ ਦੀ ਉਮੀਦ ਹੈ, ਜੋ ਜਨਤਕ ਸਿਹਤ, ਪਸ਼ੂ ਵਿਗਿਆਨ, ਵਾਤਾਵਰਨ ਅਧਿਐਨ