25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸਾਬਕਾ ਵਿਧਾਇਕ ਖ਼ਾਲਸਾ ਨੇ ਬੀਬੀ ਕਾਦੀਆਂ ਤੇ ਕਾਰਜ ਬਾਠ ਦੇ ਹੱਕ 'ਚ ਕੀਤੀ ਭਰਵੀਂ ਚੋਣ ਮੀਟਿੰਗ

ਅਜੀਤ ਡੈਸਕ 10-12-2025
ਹੰਬੜਾਂ, 9 ਦਸੰਬਰ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹੰਬੜਾਂ ਤੋਂ ਉਮੀਦਵਾਰ ਬੀਬੀ ਹਰਮੀਤ ਕੌਰ ਕਾਦੀਆਂ ਅਤੇ ਬਲਾਕ ਸੰਮਤੀ ਉਮੀਦਵਾਰ ਕਾਰਜ ਸਿੰਘ ਬਾਠ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ ਕੀਤੀ | ਇਸ ਮੌਕੇ ਸ. ਖ਼ਾਲਸਾ ਨੇ ਸਾਬਕਾ ਸਰਪੰਚ ਸੁਖਦੇਵ ਸਿੰਘ ਤੂਰ ਦੇ ਘਰ ਰੱਖੀ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਹ ਚੋਣਾਂ 'ਚ ਪਾਰਟੀ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਦਰਜ ਕਰਕੇ 2027 'ਚ ਸੂਬੇ ਅੰਦਰ ਅਕਾਲੀ ਦਲ ਦੀ ਸਰਕਾਰ ਬਣਾਏ ਜਾਣ ਦਾ ਮੁੱਢ ਬੰਨ੍ਹਣਗੇ | ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ ਅਤੇ ਮਨਜੀਤ ਸਿੰਘ ਭੈਰੋਮੁੰਨਾਂ ਨੇ ਅਪੀਲ ਕੀਤੀ ਕਿ 14 ਦਸੰਬਰ ਨੂੰ ਉਮੀਦਵਾਰਾਂ ਦੇ ਚੋਣ ਨਿਸ਼ਾਨ ਤੱਕੜੀ 'ਤੇ ਮੋਹਰ ਲਗਾ ਕੇ ਅਕਾਲੀ ਉਮੀਦਵਾਰਾਂ ਨੂੰ ਕਾਮਯਾਬ ਕੀਤਾ ਜਾਵੇ | ਇਸ ਮੌਕੇ ਦਵਿੰਦਰ ਕੁਮਾਰ, ਲਵਲੀ ਸ਼ਰਮਾ, ਸਾਬਕਾ ਸਰਪੰਚ ਸੁਖਦੇਵ ਸਿੰਘ ਤੂਰ, ਅਵਤਾਰ ਸਿੰਘ ਤਾਰੀ ਚੀਮਾ, ਪੰਚ ਗੁਰਚਰਨ ਸਿੰਘ ਬਾਠ, ਮੇਜਰ ਸਿੰਘ ਚੀਮਾ, ਕਪੂਰ ਸਿੰਘ ਘੁੰਮਣ, ਪੰਚ ਸੁਖਜੀਤ ਸਿੰਘ ਬਾਠ, ਪੰਚ ਖੁਸ਼ਪ੍ਰੀਤ ਸਿੰਘ ਥਿੰਦ, ਪੰਚ ਅਜੀਤ ਸਿੰਘ ਢਿੱਲੋਂ, ਬਲਵੀਰ ਸਿੰਘ ਧਾਲੀਵਾਲ, ਐੱਮ.ਡੀ. ਹੰਬੜਾਂ, ਪ੍ਰਧਾਨ ਕਮਲਦੀਪ ਸਿੰਘ ਬਾਦਲ, ਜਸਵੀਰ ਸਿੰਘ ਰਾਣਾ, ਅਮਨਦੀਪ ਸਿੰਘ ਅਮਨਾ ਤੂਰ, ਪਰਮਿੰਦਰ ਸਿੰਘ ਧਾਲੀਵਾਲ, ਪ੍ਰਮੋਦ ਕੁਮਾਰ ਰਾਜੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿ੍ੰਸੀਪਲ ਸਰਬਜੀਤ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਸੀਸੂ ਵਲੋਂ ਕਰਵਾਏ ਪਰਿਵਾਰਕ ਫਨ ਡੇ 2025 'ਚ 250 ਤੋਂ ਵਧੇਰੇ ਪਰਿਵਾਰਾਂ ਵਲੋਂ ਸ਼ਮੂਲੀਅਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।