ਲਾਡੋਵਾਲ, 9 ਦਸੰਬਰ (ਬਲਬੀਰ ਸਿੰਘ ਰਾਣਾ)-ਮਨਦੀਪ ਮੈਮੋਰੀਅਲ ਪਬਲਿਕ ਸਕੂਲ ਪਿੰਡ ਨੂਰਪੁਰ ਬੇਟ ਦੇ ਪਿ੍ੰਸੀਪਲ ਸਰਬਜੀਤ ਸਿੰਘ ਸੰਧੂ ਨੂੰ ਉਦੋਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਪ੍ਰੀਤਮ ਸਿੰਘ ਸੰਧੂ ਵਾਹਿਗੁਰੂ ਵਲੋਂ ਬਖਸ਼ਿਸ਼ ਕੀਤੀ ਸੁਆਸਾਂ ਰੂਪੀ ਨੂੰ ਖਰਚ ਕਰਦੇ ਹੋਏ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ | ਇਸ ਮੌਕੇ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਬਾੜੇਵਾਲ, ਨਰਿੰਦਰ ਸਿੰਘ ਸੰਧੂ 'ਆਪ' ਸਰਪੰਚ ਗੁਰਪ੍ਰੀਤ ਸਿੰਘ ਢੇਸੀ, ਪ੍ਰਧਾਨ ਰਘਬੀਰ ਸਿੰਘ ਗਿੱਲ, ਐਸ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਸੁਰਿੰਦਰ ਸਿੰਘ ਪਵਾਰ, ਲਾਲ ਸਿੰਘ ਕੁਤਬੇਵਾਲ, ਇੰਦਰਜੀਤ ਸਿੰਘ ਸਲੇਮਪੁਰ, ਕਰਨੈਲ ਸਿੰਘ, ਬਲਵੀਰ ਸਿੰਘ, ਮਨਜੀਤ ਸਿੰਘ ਕੁਤਬੇਵਾਲ, ਸਰੂਪ ਸਿੰਘ ਆਦਿ ਨੇ ਸੰਧੂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |