14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਵਿਚ ਠੇਕੇਦਾਰ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 29-12-2025
ਲੁਧਿਆਣਾ, 28 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਕਰੰਟ ਲੱਗਣ ਨਾਲ ਪ੍ਰਵਾਸੀ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਠੇਕੇਦਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਲੜਕੇ ਸੰਜੀਤ ਕੁਮਾਰ ਦੇ ਪਿਤਾ ਵਿਸ਼ਾਲ ਰਾਏ ਵਾਸੀ ਸ਼ਿਮਲਾਪੁਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਮਹਿੰਦਰ ਸਿੰਘ ਵਾਸੀ ਨਿਊ ਸੁੰਦਰ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਲੜਕੇ ਦੀ ਉਮਰ 25 ਸਾਲ ਦੇ ਕਰੀਬ ਸੀ ਅਤੇ ਉਹ ਲੈਂਟਰ ਪਾਉਣ ਦਾ ਸਾਮਾਨ ਲੈ ਕੇ ਸੰਗੋਵਾਲ ਗਿਆ ਸੀ, ਜਿੱਥੇ ਕਿ ਬਿਜਲੀ ਦੀਆਂ ਤਾਰਾਂ ਦਾ ਪ੍ਰਬੰਧ ਸਹੀ ਨਹੀਂ ਸੀ | ਉਸ ਨੇ ਠੇਕੇਦਾਰ ਮਹਿੰਦਰ ਸਿੰਘ ਨੂੰ ਬਿਜਲੀ ਦੀਆਂ ਤਾਰਾਂ ਦਾ ਪ੍ਰਬੰਧ ਸਹੀ ਕਰਨ ਲਈ ਕਿਹਾ, ਪਰ ਉਸ ਨੇ ਅਜਿਹਾ ਨਹੀਂ ਕੀਤਾ, ਜਿਸ ਕਾਰਨ ਉਸ ਦੇ ਲੜਕੇ ਨੂੰ ਉਥੇ ਕਰੰਟ ਲੱਗ ਗਿਆ ਅਤੇ ਉਸ ਦੀ ਮੌਤ ਹੋ ਗਈ | ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਨਵਚੇਤਨਾ ਦੀ ਸਾਲਾਨਾ ਮੀਟਿੰਗ ਵਿਚ 6 ਵਿੰਗਾਂ ਦੀਆਂ ਵਰਕਿੰਗ ਕਮੇਟੀਆਂ ਦਾ ਐਲਾਨ ਅਗਲੀ ਖ਼ਬਰ ਸ਼ਹੀਦੀ ਸਭਾ ਤੇ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਖੂਨਦਾਨ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।