14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, ਚਾਲਕ ਵਾਲ-ਵਾਲ ਬਚਿਆ <br/>

ਅਜੀਤ ਡੈਸਕ 29-12-2025
ਲੁਧਿਆਣਾ, 28 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਲਹਾਰ ਰੋਡ 'ਤੇ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਦੀ ਆਡੀ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਦੇ ਸਿੱਟੇ ਵਜੋਂ ਸੜਕ 'ਤੇ ਲੱਗਾ ਨੀਂਹ ਪੱਥਰ ਟੁੱਟ ਗਿਆ, ਪਰ ਖੁਸ਼ਕਿਸਮਤੀ ਨਾਲ ਚਾਲਕ ਵਾਲ ਵਾਲ ਬਚ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ ਉਸ ਵਕਤ ਵਾਪਰੀ, ਜਦੋਂ ਚਿੱਟੇ ਰੰਗ ਦੀ ਆਡੀ ਕਾਰ ਮਲਹਾਰ ਰੋਡ 'ਤੇ ਜਾ ਰਹੀ ਸੀ ਕਿ ਅਚਾਨਕ ਕਾਰ ਦਾ ਚਾਲਕ ਸੰਤੁਲਨ ਗੁਆ ਬੈਠਾ ਅਤੇ ਕਾਰ ਡਿਵਾਈਡਰ 'ਤੇ ਜਾ ਵੱਜੀ | ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਏਅਰ ਬੈਗ ਤੱਕ ਖੁੱਲ ਗਏ | ਅੱਖੀਂ ਦੇਖਣ ਵਾਲੇ ਲੋਕਾਂ ਦਾ ਕਹਿਣਾ ਸੀ ਕਿ ਕਾਰ ਦੀ ਰਫ਼ਤਾਰ ਜ਼ਿਆਦਾ ਤੇਜ਼ ਸੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ | ਹਾਦਸੇ ਤੋਂ ਤੁਰੰਤ ਬਾਅਦ ਕਾਰ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਜਾਂਚ ਕਰ ਰਹੀ ਐਸ.ਐਚ.ਓ. ਮਧੂਬਾਲਾ ਨੇ ਦੱਸਿਆ ਕਿ ਕਾਰ ਦੇ ਚਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਏ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਜਨਰਲ ਹਾਊਸ ਵਿਚ ਮੁੱਦਾ ਉਠਦੇ ਹੀ ਤੁਰੰਤ ਐਕਸ਼ਨ <br/> ਅਗਲੀ ਖ਼ਬਰ ਵਿਧਾਇਕ ਭੋਲਾ ਗਰੇਵਾਲ ਵਲੋਂ ਵਾਰਡ ਨੰਬਰ 26 ਸਥਿਤ ਮਾਤਾ ਗੁਜਰ ਕੌਰ ਜੀ ਪਾਰਕ ਦੇ ਨਵੀਨੀਕਰਨ ਕੰਮਾਂ ਦਾ ਉਦਘਾਟਨ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।