15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਗਿਆਸਪੁਰਾ 'ਚ ਬਿਜਲੀ ਦੇ ਖੰਭੇ ਵਿਚ ਵੱਜੀ ਕਾਰ, ਡਰਾਈਵਰ ਵਾਲ-ਵਾਲ ਬਚਿਆ

ਅਜੀਤ ਡੈਸਕ 29-12-2025
ਬਿਜਲੀ ਨਾ ਆਉਣ ਕਾਰਨ ਲੋਕ ਪ੍ਰੇਸ਼ਾਨ
ਢੰਡਾਰੀ ਕਲਾਂ/ਲੁਧਿਆਣਾ, 28 ਦਸੰਬਰ (ਜਸਵੀਰ ਸਿੰਘ ਬੰਗਾ)-ਗਿਆਸਪੁਰਾ ਸਥਿਤ ਲੁਹਾਰਾ ਰੋਡ 'ਤੇ ਦੇਰ ਰਾਤ ਤੇਜ਼ ਰਫ਼ਤਾਰ ਕਾਰ ਬਿਜਲੀ ਦੇ ਖੰਭੇ ਵਿਚ ਜਾ ਵੱਜੀ | ਟੱਕਰ ਇੰਨੀ ਜ਼ਬਰਦਸਤ ਸੀ ਕਿ 11 ਕੇ.ਵੀ. ਲਾਈਨ ਦਾ ਖੰਭਾ ਵਿਚਾਲਿਓਾ ਟੁੱਟ ਗਿਆ, ਜਿਸ ਤੋਂ ਬਾਅਦ ਇਲਾਕੇ ਵਿਚ ਬਿਜਲੀ ਪੁਰੀ ਤਰ੍ਹਾਂ ਨਾਲ ਠੱਪ ਹੋ ਗਈ | ਘਟਨਾ ਸਮੇਂ ਮੌਕੇ 'ਤੇ ਹਾਜ਼ਰ ਲੋਕਾਂ ਅਤੇ ਪਾਵਰਕਾਮ ਮੁਲਾਜ਼ਮਾਂ ਦੇ ਮੁਤਾਬਿਕ ਟਾਟਾ ਇੰਡੀਗਾ ਕਾਰ ਸਿੱਧਾ ਖੰਭੇ ਵਿਚ ਆ ਟਕਰਾਈ, ਜਿਸ ਕਾਰਨ ਗੱਡੀ ਦੇ ਪਰਖਚੇ ਉਡ ਗਏ ਪਰ ਖੁਸ਼ਕਿਸਮਤੀ ਨਾਲ ਡਰਾਈਵਰ ਦੀ ਜਾਨ ਬਚ ਗਈ | ਘਟਨਾ ਤੋਂ ਬਾਅਦ ਬਾਪੂ ਮਾਰਕੀਟ ਅਤੇ ਲੁਹਾਰਾ ਰੋਡ ਦੇ ਵੱਖ-ਵੱਖ ਇਲਾਕਿਆਂ ਦੀ ਬਿਜਲੀ ਠੱਪ ਹੋ ਗਈ | ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਅਤੇ ਬਿਜਲੀ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਰਾਹਤ ਕਾਰਜ ਸ਼ੁਰੂ ਕੀਤੇ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਆਟੋ ਮਕੈਨਿਕ ਦੀ ਕੁੱਟਮਾਰ ਅਤੇ ਉਸ ਦੀ ਦਸਤਾਰ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਵਿਖੇ ਬੈਰੀਐਟਿ੍ਕ ਸਰਜਰੀ ਨਾਲ ਮਰੀਜ਼ ਦੀ ਬਦਲੀ ਜ਼ਿੰਦਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।