15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਕਾਂਗਰਸ ਦੇ 140ਵੇਂ ਸਥਾਪਨਾ ਦਿਵਸ ਮੌਕੇ ਕਰਵਾਈ ਮੀਟਿੰਗ ਨੂੰ ਅੰਮਿ੍ਤਾ ਵੜਿੰਗ ਨੇ ਕੀਤਾ ਸੰਬੋਧਨ <br/>

ਅਜੀਤ ਡੈਸਕ 29-12-2025
ਲੁਧਿਆਣਾ, 28 ਦਸੰਬਰ (ਜਤਿੰਦਰ ਭੰਬੀ)-ਕਾਂਗਰਸ ਪਾਰਟੀ ਦੇ 140ਵੇਂ ਸਥਾਪਨਾ ਦਿਵਸ ਮੌਕੇ ਪੱਖੋਵਾਲ ਰੋਡ ਸਥਿਤ ਪੰਜਾਬ ਮਾਤਾ ਨਗਰ ਵਿਖੇ ਕਾਂਗਰਸੀ ਵਰਕਰਾਂ ਵਲੋਂ ਮੀਟਿੰਗ ਕਰਵਾਈ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੀਨੀਅਰ ਕਾਂਗਰਸੀ ਆਗੂ ਅੰਮਿ੍ਤਾ ਵੜਿੰਗ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਜਿੰਨੇ ਵੀ ਬੁਨਿਆਦੀ ਢਾਂਚੇ ਦਾ ਵਿਕਾਸ ਹੋਇਆ ਹੈ, ਉਹ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਦੀ ਮਿਹਨਤ ਦਾ ਹੀ ਨਤੀਜਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਦੇਵੋ, ਤਾਂ ਕਿ 2027 ਵਿਚ ਕਾਂਗਰਸ ਦੀ ਸਰਕਾਰ ਬਣਾਈ ਜਾ ਸਕੇ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸੰਵਿਧਾਨ ਨੂੰ ਕਮਜ਼ੋਰ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ, ਪਰ ਕਾਂਗਰਸ ਪਾਰਟੀ ਦੇ ਵਰਕਰ ਦੇਸ਼ ਦੇ ਲੋਕਾਂ ਦੀ ਲੜਾਈ ਲੜਦੇ ਰਹਿਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਸੀ.ਸੀ. ਮੈਂਬਰ ਸੁਸ਼ੀਲ ਮਲਹੋਤਰਾ, ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਕਪੂਰ, ਲੁਧਿਆਣਾ ਮਹਿਲਾ ਕਾਂਗਰਸ ਦੇ ਪ੍ਰਧਾਨ ਸੁਰਿੰਦਰ ਕੌਰ, ਸੁਨੀਲ ਸਹਿਗਲ, ਨੀਰਜ ਬਿਰਲਾ, ਜਸਵਿੰਦਰ ਸਿੰਘ, ਬਿ੍ਜ ਮੋਹਨ ਕਾਲੀਆ, ਸੁਸ਼ੀਲ ਸ਼ਰਮਾ ਵੀ ਮੌਜੂਦ ਰਹੇ |

ਪਿਛਲੀ ਖ਼ਬਰ ਚਨਾਬ ਨਦੀ 'ਤੇ ਭਾਰਤ ਵਲੋਂ ਦੁਲਹਸਤੀ-2 ਪਣ-ਬਿਜਲੀ ਪ੍ਰਾਜੈਕਟ ਨੂੰ ਮਨਜ਼ੂਰੀ ਦੇਣ ਨਾਲ ਪਾਕਿ 'ਚ ਮਚੀ ਹਲਚਲ ਅਗਲੀ ਖ਼ਬਰ ਆਟੋ ਮਕੈਨਿਕ ਦੀ ਕੁੱਟਮਾਰ ਅਤੇ ਉਸ ਦੀ ਦਸਤਾਰ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।