15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਇਆ ਦੁੱਧ ਦਾ ਲੰਗਰ <br/>

ਅਜੀਤ ਡੈਸਕ 29-12-2025
ਲਾਡੋਵਾਲ, 28 ਦਸੰਬਰ (ਬਲਬੀਰ ਸਿੰਘ ਰਾਣਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਪੁਲਿਸ ਥਾਣਾ ਲਾਡੋਵਾਲ ਦੇ ਮੁਲਾਜ਼ਮਾਂ ਵਲੋਂ ਕਸਬਾ ਲਾਡੋਵਾਲ ਵਿਖੇ ਸੰਗਤਾਂ ਵਾਸਤੇ ਰਾਸ਼ਟਰੀ ਮਾਰਗ ਸਥਿਤ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਲਾਡੋਵਾਲ ਥਾਣਾ ਮੁਖੀ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਥਾਣੇ ਦੇ ਸਮੂਹ ਮੁਲਾਜ਼ਮਾਂ ਵਲੋਂ ਸੰਗਤਾਂ ਲਈ ਦੁੱਧ, ਬੈੱ੍ਰਡ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਥਾਣਾ ਮੁਖੀ ਗੁਰਸ਼ਿੰਦਰ ਕੌਰ, ਮੁੱਖ ਮੁਨਸ਼ੀ ਨਰਾਇਣ ਸਿੰਘ, ਥਾਣੇਦਾਰ ਮਨਜੀਤ ਸਿੰਘ, ਮਨਜੀਤ ਕੌਰ, ਜਸਵੀਰ ਕੌਰ ਅਤੇ ਥਾਣੇਦਾਰ ਮੇਜਰ ਸਿੰਘ ਆਦਿ ਨੇ ਹਾਜ਼ਰੀ ਲਗਵਾਈ |

ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਗੁਰਮਤਿ ਕੰਠ ਸਮਾਗਮ <br/> ਅਗਲੀ ਖ਼ਬਰ ਪਤਨੀ ਵਲੋਂ ਪਤੀ ਦੀ ਗਲਾ ਘੁੱਟ ਕੇ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।