15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਗੁਰਮਤਿ ਕੰਠ ਸਮਾਗਮ <br/>

ਅਜੀਤ ਡੈਸਕ 29-12-2025
ਲੁਧਿਆਣਾ, 28 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਹੋਰ ਸਿੰਘਾਂ-ਸਿੰਘਣੀਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਬੱਚਿਆਂ ਵਲੋਂ ਗੁਰਮਤਿ ਕੰਠ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਬੱਚੇ-ਬੱਚੀਆਂ ਨੇ ਹਿੱਸਾ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ ਅਤੇ ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਲਾਲੀ ਨੇ ਦੱਸਿਆ ਕਿ ਸਮਾਗਮ 'ਚ ਵੱਡੀ ਗਿਣਤੀ 'ਚ ਬੱਚੇ ਬੱਚੀਆਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ | ਸਮਾਗਮ ਦੌਰਾਨ ਜੇਤੂ ਬੱਚਿਆਂ ਨੂੰ ਸਨਮਾਨ ਨਿਸ਼ਾਨੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ, ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਲਾਲੀ, ਪ੍ਰਬੰਧਕੀ ਮੈਂਬਰ ਹਰਪ੍ਰੀਤ ਸਿੰਘ ਰਾਜਧਾਨੀ, ਅਮਰਜੀਤ ਸਿੰਘ ਟਿੱਕਾ, ਨਵਪ੍ਰੀਤ ਸਿੰਘ ਬਿੰਦਰਾ ਜਸਵਿੰਦਰ ਸਿੰਘ ਸੇਠੀ, ਅਮਰਪਾਲ ਸਿੰਘ ਸਰਨਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸਾਧ ਸੰਗਤ ਹੈਬੋਵਾਲ ਕਲਾਂ ਵਿਖੇ ਦੋ ਦਿਨਾਂ ਵਿਸ਼ਾਲ ਕੀਰਤਨ ਸਮਾਗਮ <br/> ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਇਆ ਦੁੱਧ ਦਾ ਲੰਗਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।