15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਗੁਰਦੁਆਰਾ ਆਲਮਗੀਰ ਵਿਖੇ ਸ਼ਰਧਾ ਪੂਰਵਕ ਹੋਈ ਤਿੰਨ ਦਿਨਾਂ ਸਾਲਾਨਾ ਸਮਾਗਮ ਦੀ ਆਰੰਭਤਾ

ਅਜੀਤ ਡੈਸਕ 29-12-2025
ਆਲਮਗੀਰ, 28 ਦਸੰਬਰ (ਜਰਨੈਲ ਸਿੰਘ ਪੱਟੀ)-14 ਪੋਹ 1704 ਈਸਵੀ ਵਾਲੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਆਪਣੇ ਪਵਿੱਤਰ ਚਰਨ ਆਲਮਗੀਰ ਦੀ ਧਰਤੀ 'ਤੇ ਪਾਉਣ ਦੀ ਯਾਦ ਨੂੰ ਸਮਰਪਿਤ ਕਰਵਾਇਆ ਜਾਂਦੇ ਤਿੰਨ ਦਿਨਾਂ ਸਾਲਾਨਾ ਧਾਰਮਿਕ ਸਮਾਗਮ ਦੀ ਆਰੰਭਤਾ ਸ਼ਰਧਾ ਪੂਰਵਕ ਕੀਤੀ ਗਈ | ਸਾਲਾਨਾ ਸਮਾਗਮਾਂ ਦੀ ਆਰੰਭਤਾ ਮੌਕੇ ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਅਰੰਭਤਾ ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਪਰੰਤ ਸਾਰਾ ਦਿਨ ਚੱਲੇ ਰਾਗੀ, ਢਾਡੀ, ਕਥਾ, ਕਵੀਸ਼ਰੀ ਜਥਿਆਂ ਨੇ ਅੰਮਿ੍ਤਮਈ ਗੁਰਬਾਣੀ ਸ਼ਬਦਾਂ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਰਾਗੀ, ਢਾਡੀ, ਕਥਾ, ਕਵੀਸ਼ਰੀ ਜਥਿਆਂ ਨੂੰ ਗੁਰੂ ਘਰ ਦੀ ਦਾਤ ਸਿਰੋਪਾਉ ਹਲਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਮੀਤ ਮੈਨੇਜਰ ਹਰਦੀਪ ਸਿੰਘ ਭੁਪਿੰਦਰ ਸਿੰਘ ਜੋਸ਼ੀ ਨੇ ਬਖਸ਼ਿਸ਼ ਕੀਤੇ | ਇਸ ਮੌਕੇ ਸੰਗਤ ਨੂੰ ਜਾਣਕਾਰੀ ਦਿੰਦਿਆਂ ਮੈਂਬਰ ਜਥੇਦਾਰ ਆਲਮਗੀਰ ਨੇ ਦੱਸਿਆ ਕਿ 1704 ਈਸਵੀ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਾਛੀਵਾੜੇ ਦੇ ਜੰਗਲਾਂ ਵਿਚੋਂ ਹੁੰਦੇ ਹੋਏ ਆਲਮਗੀਰ ਦੀ ਧਰਤੀ ਨੂੰ ਭਾਗ ਲਾਉਣ ਲਈ ਆਏ ਸਨ ਅਤੇ ਇਸੇ ਜਗ੍ਹਾ 'ਤੇ ਹੀ ਗੁਰੂ ਜੀ ਨੇ ਤੀਰ ਮਾਰ ਕੇ ਪਵਿੱਤਰ ਜਲ ਦਾ ਸੋਮਾ ਪ੍ਰਗਟ ਕੀਤਾ ਅਤੇ ਇਕ ਸਰਾਲ ਨੂੰ ਮੁਕਤ ਕੀਤਾ ਸੀ | ਜਥੇਦਾਰ ਆਲਮਗੀਰ ਨੇ ਦੱਸਿਆ ਕਿ ਭਾਈ ਨਗਾਹੀਆ ਸਿੰਘ ਜੀ ਨੇ ਗੁਰੂ ਜੀ ਨੂੰ ਸੁੰਦਰ ਨੀਲਾ ਘੋੜਾ ਭੇਟ ਕੀਤਾ, ਜਿਸ ਬਦਲੇ ਉਸ ਵੇਲੇ ਦੇ ਹੁਕਮਰਾਨਾਂ ਨੇ ਭਾਈ ਨਗਾਹੀਆ ਸਿੰਘ ਜੀ ਨੂੰ ਕੋਹਲੂ ਵਿਚ ਪੀੜ ਕੇ ਪਰਿਵਾਰ ਸਮੇਤ ਸ਼ਹੀਦ ਕਰ ਦਿੱਤਾ ਸੀ, ਉਨ੍ਹਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਾਲਾਨਾ ਸਮਾਗਮ ਕਰਵਾਏ ਜਾਂਦੇ ਹਨ | ਸਮਾਗਮ ਵਿਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਲਈ ਗੁਰੂ ਕੇ ਲੰਗਰ, ਰਿਹਾਇਸ਼ ਅਤੇ ਹੋਰ ਜ਼ਰੂਰੀ ਸੇਵਾਵਾਂ ਦੇ ਵਿਸ਼ੇਸ਼ ਇੰਤਜ਼ਾਮ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਮੀਤ ਮੈਨੇਜਰ ਭੁਪਿੰਦਰ ਸਿੰਘ ਜੋਸ਼ੀ ਦੀ ਰਹਿਨੁਮਾਈ ਹੇਠ ਕੀਤੇ ਗਏ | ਇਸ ਮੌਕੇ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ, ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਇੰਚਾਰਜ ਵਿਧਾਨ ਸਭਾ ਹਲਕਾ ਗਿੱਲ, ਜਥੇਦਾਰ ਹਰਪਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰ ਸੇਵਾ ਆਲਮਗੀਰ, ਗੁਰਦੀਪ ਸਿੰਘ ਰਾਜੂ ਆਲਮਗੀਰ, ਤਲਵਿੰਦਰ ਸਿੰਘ ਮੁਲਤਾਨੀ, ਮਨਪ੍ਰੀਤ ਸਿੰਘ ਮਣੀ ਖੱਟੜਾ, ਵਿਕਰਮਜੀਤ ਸਿੰਘ ਵਿੱਕੀ ਸੋਹਲ, ਅਮਨਦੀਪ ਸਿੰਘ, ਰਵਿੰਦਰ ਸਿੰਘ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸਿਕੰਦਰ ਸਿੰਘ ਚੁਬਕੀ ਡਾ. ਅਮਰੀਕ ਸਿੰਘ ਮਹਿਮੂਦਪੁਰਾ, ਸਾਬਕਾ ਸਰਪੰਚ ਦਿਲਬਾਗ ਸਿੰਘ ਜਸਦੇਵ ਨਗਰ, ਚੌਧਰੀ ਸੁਖਵੰਤ ਸਿੰਘ, ਜਸਵੰਤ ਸਿੰਘ ਹਰਨਾਮਪੁਰਾ, ਮਲਕੀਤ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਆਲਮਗੀਰ, ਮਨਮੋਹਨ ਸਿੰਘ ਮੋਹਣਾ, ਹਰਪ੍ਰੀਤ ਸਿੰਘ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ, ਪ੍ਰਗਟ ਸਿੰਘ ਗਰੇਵਾਲ ਮੈਡੀਕਲ ਹਾਲ ਆਲਮਗੀਰ ਵਾਲੇ, ਜਥੇਦਾਰ ਬਲਜੀਤ ਸਿੰਘ ਬੰਟੀ ਸਮੇਤ ਹਜ਼ਾਰਾਂ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਜੀਵਨ ਸਫਲਾ ਕੀਤਾ |
ਪਿਛਲੀ ਖ਼ਬਰ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ 4 ਰੋਜ਼ਾ ਮਹਾਨ ਗੁਰਮਤਿ ਸਮਾਗਮ 2 ਤੋਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।