19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਜੂਆ ਖੇਡਦੇ ਨੌਜਵਾਨ ਹਜ਼ਾਰਾਂ ਦੀ ਨਕਦੀ ਸਮੇਤ ਕਾਬੂ

ਅਜੀਤ ਡੈਸਕ 30-12-2025
ਲੁਧਿਆਣਾ, 29 ਦਸੰਬਰ (ਆਹੂਜਾ)-ਥਾਣਾ ਪੀ.ਏ.ਯੂ. ਪੁਲਿਸ ਵਲੋਂ ਜੂਆ ਖੇਡ ਰਹੇ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚ ਹਜ਼ਾਰਾਂ ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਪੁਰਾਣੀ ਚੁੰਗੀ ਹੰਬੜਾਂ ਰੋਡ ਮੌਜੂਦ ਸਨ ਤਾਂ ਮੁਖ਼ਬਰ ਖਾਸ ਦੀ ਇਤਲਾਹ 'ਤੇ ਮੁਲਜ਼ਮਾਂ ਨੂੰ ਅਲਟੋਸ ਨਗਰ ਪੀ.ਏ.ਯੂ. ਦੀ ਦੀਵਾਰ ਨਾਲ ਸ਼ਰ੍ਹੇਆਮ ਜੂਆ ਖੇਡਦਿਆਂ ਨੂੰ ਕਾਬੂ ਕਰਕੇ 52 ਪੱਤੇ ਤਾਸ਼ ਅਤੇ 71 ਹਜ਼ਾਰ 400 ਰੁਪਏ ਬਰਾਮਦ ਕੀਤੇ | ਮੁਲਜ਼ਮਾਂ ਦੀ ਸ਼ਨਾਖ਼ਤ ਮਨਪ੍ਰੀਤ ਸਿੰਘ, ਪਰਵਿੰਦਰ ਸਿੰਘ, ਪਲਵਿੰਦਰ ਸਿੰਘ, ਸੁਨੀਲ ਅਤੇ ਮਨਿੰਦਰ ਸਿੰਘ ਵਜੋਂ ਹੋਈ ਹੈ | ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚੋਂ ਨਸ਼ੀਲਾ ਪਦਾਰਥ ਬਰਾਮਦ ਅਗਲੀ ਖ਼ਬਰ ਨਵਚੇਤਨਾ ਦਾ ਜਾਗਰੂਕਤਾ ਕੈਲੰਡਰ ਸ਼ਾਹੀ ਇਮਾਮ ਅਤੇ ਸਹਾਇਕ ਕਮਿਸ਼ਨਰ ਸੇਖੋਂ ਨੇ ਕੀਤਾ ਲੋਕ ਅਰਪਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।