17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪ੍ਰਵਾਸੀ ਭਾਰਤੀ ਔਰਤ ਦੀ ਕਰੋੜਾਂ ਰੁਪਏ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਇਨਸਾਫ਼ ਲਈ ਦਰ ਦਰ ਭਟਕ ਰਹੀ ਔਰਤ <br/>

ਅਜੀਤ ਡੈਸਕ 30-12-2025
ਲੁਧਿਆਣਾ, 29 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪ੍ਰਵਾਸੀ ਭਾਰਤੀ ਔਰਤ ਦੀ ਕਰੋੜਾਂ ਰੁਪਏ ਮੁੱਲ ਦੀ ਜਾਇਦਾਦ ਹੜੱਪਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਇਨਸਾਫ਼ ਲਈ ਦਰ ਦਰ ਭਟਕ ਰਹੀ ਹੈ, ਪਰ ਉਸ ਨੂੰ ਕਿਧਰੇ ਵੀ ਇਨਸਾਫ਼ ਨਹੀਂ ਮਿਲ ਰਿਹਾ | ਇਸ ਸਬੰਧੀ ਟੈਲੀਫ਼ੋਨ 'ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੈਨੇਡਾ ਵਾਸੀ ਰਮਨਵੰਤ ਕੌਰ ਨੇ ਦੱਸਿਆ ਕਿ ਉਸ ਦੀ ਜ਼ਮੀਨ ਭਾਮੀਆਂ ਕਲਾਂ ਵਿਚ ਹੈ | ਇਸ ਜ਼ਮੀਨ ਸਬੰਧੀ ਉਨ੍ਹਾਂ ਦਾ ਅਦਾਲਤ ਵਿਚ ਆਪਣੇ ਰਿਸ਼ਤੇਦਾਰਾਂ ਨਾਲ ਕੇਸ ਵੀ ਚੱਲ ਰਿਹਾ ਹੈ ਅਤੇ ਅਦਾਲਤ ਵਲੋਂ ਸਟੇਅ ਆਰਡਰ ਜਾਰੀ ਕੀਤਾ ਹੋਇਆ ਹੈ | ਉਸ ਨੇ ਦੱਸਿਆ ਕਿ ਪਰ ਇਸ ਸਭ ਦੇ ਬਾਵਜੂਦ ਸੰਬੰਧਿਤ ਅਧਿਕਾਰੀਆਂ ਵਲੋਂ ਕੁੱਝ ਵਿਅਕਤੀਆਂ ਦੇ ਨਾਮ 'ਤੇ ਰਜਿਸਟਰੀਆਂ ਕਰ ਦਿੱਤੀਆਂ, ਜੋ ਕਿ ਕਥਿਤ ਤੌਰ 'ਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਹ ਪੁਲਿਸ ਨੂੰ ਵੀ ਸ਼ਿਕਾਇਤ ਦੇ ਚੁੱਕੇ ਹਨ, ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਕਿਉਂਕਿ ਇਸ ਵਿਚ ਕੁੱਝ ਪੁਲਿਸ ਅਧਿਕਾਰੀਆਂ ਅਤੇ ਰਾਜਸੀ ਆਗੂਆਂ ਦੀ ਮਿਲੀਭੁਗਤ ਹੈ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਉਨ੍ਹਾਂ ਨੂੰ ਇਨਸਾਫ਼ ਦਵਾਇਆ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |

ਪਿਛਲੀ ਖ਼ਬਰ ਚਾਈਨਾ ਡੋਰ ਦੇ 19 ਗੱਟੂਆਂ ਸਮੇਤ ਨੌਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਪੀਏਯੂ ਵਲੋਂ ਆਲੂਆਂ ਦੇ ਪਛੇਤੇ ਝੁਲਸ ਰੋਗ ਸੰਬੰਧੀ ਐਡਵਾਇਜ਼ਰੀ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।