17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਚਾਈਨਾ ਡੋਰ ਦੇ 19 ਗੱਟੂਆਂ ਸਮੇਤ ਨੌਜਵਾਨ ਗਿ੍ਫ਼ਤਾਰ

ਅਜੀਤ ਡੈਸਕ 30-12-2025
ਲੁਧਿਆਣਾ, 29 ਦਸੰਬਰ (ਆਹੂਜਾ)-ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਵਲੋਂ ਚਾਈਨਾ ਡੋਰ ਸਮੇਤ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 19 ਗੱਟੂ ਪਾਬੰਦੀਸ਼ੁਦਾ ਚਾਈਨਾ ਡੋਰ ਬਰਾਮਦ ਕੀਤੀ ਹੈ | ਜਾਂਚ ਅਧਿਕਾਰੀ ਹੌਲਦਾਰ ਕਮਲਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਸੁਭਾਨੀ ਬਿਲਡਿੰਗ ਚੌਕ ਮੌਜੂਦ ਸਨ ਤਾਂ ਮੁਖ਼ਬਰ ਖਾਸ ਦੀ ਇਤਲਾਹ 'ਤੇ ਮੁਲਜ਼ਮ ਨੂੰ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਲਈ ਪੁੱਡਾ ਗਰਾਊਾਡ ਵਿਖੇ ਆਪਣੇ ਗਾਹਕਾਂ ਦਾ ਇੰਤਜ਼ਾਰ ਕਰਦੇ ਨੂੰ ਕਾਬੂ ਕਰਕੇ ਉਸ ਪਾਸੋਂ 19 ਗੱਟੂ ਚਾਈਨਾ ਡੋਰ ਬਰਾਮਦ ਕੀਤੀ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਦੀ ਸ਼ਨਾਖ਼ਤ ਗੋਪਾਲ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਬੱਚੇ ਨੂੰ ਅਗਵਾ ਕਰ ਕੇ ਭੱਜ ਰਿਹਾ ਨੌਜਵਾਨ ਕਾਬੂ <br/> ਅਗਲੀ ਖ਼ਬਰ ਪ੍ਰਵਾਸੀ ਭਾਰਤੀ ਔਰਤ ਦੀ ਕਰੋੜਾਂ ਰੁਪਏ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਇਨਸਾਫ਼ ਲਈ ਦਰ ਦਰ ਭਟਕ ਰਹੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।