05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੰਜਾਬ ਪੁਲਿਸ ਨੇ 360 ਥਾਵਾਂ 'ਤੇ ਕੀਤੀ ਛਾਪੇਮਾਰੀ; 65 ਨਸ਼ਾ ਤਸਕਰ ਕਾਬੂ

ਅਜੀਤ ਡੈਸਕ 31-08-2025
ਚੰਡੀਗੜ੍ਹ, 30 ਅਗਸਤ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ 'ਯੁੱਧ ਨਸ਼ਿਆਂ ਵਿਰੁੱਧ' ਨੂੰ ਲਗਾਤਾਰ 182ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 360 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿਚ 53 ਐਫ.ਆਈ.ਆਰਜ਼ ਦਰਜ ਕਰਕੇ 65 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਨਾਲ, 182 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 27,663 ਹੋ ਗਈ ਹੈ | ਇਸ ਛਾਪੇਮਾਰੀ ਦੌਰਾਨ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 1.2 ਹੈਰੋਇਨ, 650 ਗ੍ਰਾਮ ਅਫ਼ੀਮ, 150 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 600 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਹ ਆਪੇ੍ਰਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ 'ਚ ਇੱਕੋ ਸਮੇਂ ਚਲਾਇਆ ਗਿਆ | ਸਪੈਸ਼ਲ ਡੀ.ਜੀ.ਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 74 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ 'ਚ ਛਾਪੇਮਾਰੀ ਕੀਤੀ | ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 406 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ |
ਪਿਛਲੀ ਖ਼ਬਰ ਪੀ.ਐਸ.ਯੂ (ਲਲਕਾਰ) ਨੇ ਦਸਤਖ਼ਤ ਮੁਹਿੰਮ ਚਲਾ ਕੇ ਪੰਜਾਬ ਯੂਨੀਵਰਸਿਟੀ 'ਚੋਂ 4 ਪਹੀਆ ਵਾਹਨਾਂ ਨੂੰ ਬੰਦ ਕਰਨ ਦੀ ਕੀਤੀ ਮੰ... ਅਗਲੀ ਖ਼ਬਰ ਦੂਸਰਾ ਪੈਰਾ ਚੰਡੀਗੜ੍ਹ ਯੋਗਆਸਨ ਮੁਕਾਬਲਾ ਗਰਿੱਡਤਾ ਵਿਖੇ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।