05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਪੰਜਾਬੀ ਯੂਨੀਵਰਸਿਟੀ 'ਚ ਸ਼ਬਦ ਅਤੇ ਸਾਹਿਤਕ ਵਿਰਾਸਤ ਦੀ ਬੇਅਦਬੀ ਦੀ ਨਿਖੇਧੀ

ਅਜੀਤ ਡੈਸਕ 31-08-2025
ਚੰਡੀਗੜ੍ਹ, 30 ਅਗਸਤ (ਅਜਾਇਬ ਸਿੰਘ ਔਜਲਾ)- ਕੇਂਦਰੀ ਪੰਜਾਬੀ ਲੇਖਕ ਸਭਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਭਾਈ ਕਾਨ੍ਹ ਸਿੰਘ ਨਾਭਾ ਦੇ 'ਮਹਾਨ ਕੋਸ਼' ਦੀਆਂ ਹਜ਼ਾਰਾਂ ਕਾਪੀਆਂ ਨੂੰ ਟੋਆ ਪੁੱਟ ਕੇ ਨਸ਼ਟ ਕਰਨ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਕਿ 'ਮਹਾਨ ਕੋਸ਼' ਨੂੰ ਜਿਸ ਗ਼ਲਤ ਤਰੀਕੇ ਨਾਲ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਗਈ, ਉਹ ਪੰਜਾਬੀ ਸ਼ਬਦ ਅਤੇ ਸਾਹਿਤ ਦੇ ਨਿਰਾਦਰ ਦਾ ਪ੍ਰਤੀਕ ਹੈ ਅਤੇ ਇਹ ਸਾਹਿਤਕ ਵਿਰਾਸਤ ਦੀ ਬੇਅਦਬੀ ਹੈ | ਕੇਂਦਰੀ ਸਭਾ ਨੇ ਕਿਹਾ ਕਿ ਇਸ ਘਟਨਾ ਵਿਚ ਪੰਜਾਬੀ ਯੂਨੀਵਰਸਿਟੀ ਦੇ ਪ੍ਰਸ਼ਾਸਨ ਦੀ ਲਾਪਰਵਾਹੀ ਸਪਸ਼ਟ ਹੈ, ਜਿਸ ਨੇ ਇਸ ਅਮੁੱਲ ਸਾਹਿਤਕ ਵਿਰਾਸਤ ਦੀ ਸੰਭਾਲ ਲਈ ਲੋੜੀਂਦੇ ਕਦਮ ਨਹੀਂ ਚੁੱਕੇ | ਉਨ੍ਹਾਂ ਨੇ ਕਿਹਾ ਕਿ ਸਭਾ ਮੰਗ ਕਰਦੀ ਹੈ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਜ਼ਿੰਮੇਵਾਰੀਆਂ ਤੈਅ ਕੀਤੀਆਂ ਜਾਣ | ਨਾਲ ਹੀ, ਵਿਦਵਾਨਾਂ ਦੀ ਕਮੇਟੀ ਗਠਿਤ ਕਰ ਕੇ 'ਮਹਾਨ ਕੋਸ਼' ਦੀਆਂ ਗ਼ਲਤੀਆਂ ਨੂੰ ਸੁਧਾਰ ਕੇ ਇਸ ਨੂੰ ਮੁੜ ਛਾਪਣ ਦਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਪੰਜਾਬੀ ਸਾਹਿਤ ਦੀ ਇਸ ਅਮੁੱਲ ਧਰੋਹਰ ਨੂੰ ਸੰਭਾਲਿਆ ਜਾ ਸਕੇ |
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 2 ਨੂੰ ਮਨਾਇਆ ਜਾਵੇਗਾ ਦਸਵੀਂ ਦਾ ਦਿਹਾੜਾ ਅਗਲੀ ਖ਼ਬਰ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਡਿਤ ਮੋਹਨ ਲਾਲ ਨੂੰ ਉਨ੍ਹਾਂ ਦੀ 26ਵੀਂ ਬਰਸੀ 'ਤੇ ਸ਼ਰਧਾਂਜਲੀ ਕੀਤੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।