05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 2 ਨੂੰ ਮਨਾਇਆ ਜਾਵੇਗਾ ਦਸਵੀਂ ਦਾ ਦਿਹਾੜਾ

ਅਜੀਤ ਡੈਸਕ 31-08-2025
ਐੱਸ. ਏ. ਐੱਸ. ਨਗਰ, 30 ਅਗਸਤ (ਪ੍ਰੋ. ਅਵਤਾਰ ਸਿੰਘ)-ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 2 ਸਤੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸਹਿਜ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਸਾਰਾ ਦਿਨ ਚੱਲਣ ਵਾਲੇ ਧਾਰਮਿਕ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ | ਇਸ ਦਿਨ ਸਵੇਰੇ 10 ਵਜੇ ਮਹਾਨ ਅੰਮਿ੍ਤ ਸੰਚਾਰ ਵੀ ਹੋਵੇਗਾ |

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਪੁਟਾ ਚੋਣਾਂ ਲਈ ਦੂਸਰੇ ਧੜੇ ਨੇ ਕੀਤਾ ਚੋਣ ਮੈਨੀਫੈਸ਼ਟੋ ਜਾਰੀ <br/> ਅਗਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਪੰਜਾਬੀ ਯੂਨੀਵਰਸਿਟੀ 'ਚ ਸ਼ਬਦ ਅਤੇ ਸਾਹਿਤਕ ਵਿਰਾਸਤ ਦੀ ਬੇਅਦਬੀ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।