ਚੰਡੀਗੜ੍ਹ, 30 ਅਗਸਤ, (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਨੇ ਰਾਮ ਦਰਬਾਰ ਇਲਾਕੇ 'ਚ ਨਾਕਾਬੰਦੀ ਦੌਰਾਨ ਇਕ 19 ਸਾਲਾ ਨੌਜਵਾਨ ਕੋਲੋ ਹੈਰੋਇਨ ਬਰਾਮਦ ਹੋਣ 'ਤੇ, ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਦੀ ਪਛਾਣ ਅੰਕੁਸ਼ ਕੁਮਾਰ ਵਜੋਂ ਹੋਈ ਹੈ, ਜੋ ਕਿ ਇੰਦਰਾ ਕਾਲੋਨੀ ਸੈਕਟਰ-17 ਪੰਚਕੂਲਾ ਦਾ ਰਹਿਣ ਵਾਲਾ ਹੈ | ਜਿਸ ਨੂੰ ਕਿ ਸ਼ੁੱਕਰਵਾਰ ਸ਼ਾਮ ਨੂੰ 4 ਵਜੇ ਦੇ ਕਰੀਬ ਫੇਜ਼-2, ਰਾਮ ਦਰਬਾਰ ਨੇੜੇ ਤੋਂ ਗਿ੍ਫ਼ਤਾਰ ਕੀਤਾ ਹੈ | ਉਸਦੀ ਨਿੱਜੀ ਤਲਾਸ਼ੀ ਦੌਰਾਨ, ਪੁਲਿਸ ਨੇ 17.90 ਗ੍ਰਾਮ ਹੈਰੋਇਨ ਬਰਾਮਦ ਕੀਤੀ | ਬਰਾਮਦਗੀ ਤੋਂ ਬਾਅਦ, ਐਨ. ਡੀ. ਪੀ. ਐਸ. ਐਕਟ ਦੀ ਧਾਰਾ 21 ਦੇ ਤਹਿਤ ਥਾਣਾ-31 ਵਿਖੇ ਮਾਮਲਾ ਦਰਜ ਕੀਤਾ ਗਿਆ | ਮੁਲਜ਼ਮ ਨੂੰ ਇਲਾਕਾ ਮੈਜਿਸਟਰੇਟ ਵਲੋਂ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ | ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਤਸਕਰੀ ਦੇ ਸਰੋਤ ਅਤੇ ਖੇਤਰ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਕਿਸੇ ਵੀ ਸੰਭਾਵਿਤ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ |