ਖਰੜ, 30 ਅਗਸਤ (ਜੰਡਪੁਰੀ)-ਪੰਜਾਬ ਦੇ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਲਈ ਪਿੰਡ ਰਡਿਆਲਾ ਦੇ ਵਸਨੀਕਾਂ ਵਲੋਂ ਚਾਰੇ ਦੀਆਂ 6 ਟਰਾਲੀਆਂ ਨੂੰ ਰਵਾਨਾ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਵਸਨੀਕ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਨੌਜਵਾਨ ਅੱਜ ਸ੍ਰੀ ਗੋਇੰਦਵਾਲ ਸਾਹਿਬ ਅਤੇ ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤ ਲੋਕਾਂ ਦੀ ਮਦਦ ਵਾਸਤੇ ਪਸ਼ੂਆਂ ਦੇ ਚਾਰੇ ਲਈ ਤੂੜੀ ਦੀਆਂ 4 ਟਰਾਲੀਆਂ, ਚਾਰੇ ਦੇ ਅਚਾਰ ਅਤੇ ਫੀਡ ਤੇ ਚੋਕਰ ਦੀ 1-1 ਟਰਾਲੀ ਲੈ ਕੇ ਗਏ ਹਨ | ਟਰਾਲੀਆਂ ਨੂੰ ਰਵਾਨਾ ਕਰਨ ਮੌਕੇ ਬਿਕਰਮਜੀਤ ਸਿੰਘ, ਸਤਵਿੰਦਰ ਸਿੰਘ ਨਾਨਾ, ਪਲਵਿੰਦਰ ਸਿੰਘ, ਜੱਸੀ, ਹੰਮੂ, ਮਨਜੀਤ ਸਿੰਘ ਤੇ ਅਵਤਾਰ ਸਿੰਘ ਸੁੱਖੂ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |