ਐੱਸ. ਏ. ਐੱਸ. ਨਗਰ, 30 ਅਗਸਤ (ਪ੍ਰੋ. ਅਵਤਾਰ ਸਿੰਘ)-ਸਥਾਨਕ ਸੈਕਟਰ-79 ਦੀ ਸੰਗਤ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ ਮਨਾਇਆ ਗਿਆ | ਇਸ ਮੌਕੇ ਸ਼ਾਮ ਸਮੇਂ ਵਿਸ਼ੇਸ਼ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਜਸਪ੍ਰੀਤ ਸਿੰਘ ਮੁਹਾਲੀ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ, ਜਦਕਿ ਭਾਈ ਮੇਘ ਸਿੰਘ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਾਲਿਆਂ ਵਲੋਂ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਉੱਘੇ ਪ੍ਰਾਪਰਟੀ ਕਾਰੋਬਾਰੀ ਕੋਮਲ ਵਿਜ ਵਲੋਂ ਗੁਰਦੁਆਰਾ ਸਾਹਿਬ ਦੇ ਲੰਗਰਾਂ ਲਈ ਡੀਪ ਫਰਿੱਜ਼ਰ ਭੇਟ ਕੀਤਾ ਗਿਆ | ਅੰਤ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਵਲੋਂ ਵਿਜ ਪਰਿਵਾਰ ਦਾ ਧੰਨਵਾਦ ਕੀਤਾ ਗਿਆ, ਜਦਕਿ ਕਮੇਟੀ ਦੇ ਜਨਰਲ ਸਕੱਤਰ ਗੁਰਸੰਦੀਪ ਸਿੰਘ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਗੁਰਮੀਤ ਸਿੰਘ, ਸਾਬਕਾ ਪ੍ਰਧਾਨ ਨਰਿੰਦਰ ਸਿੰਘ, ਹਰਬਿੰਦਰ ਸਿੰਘ, ਹਰਜਿੰਦਰ ਸਿੰਘ ਸੈਣੀ, ਟਰਾਂਸਪੋਰਟਰ ਅਵਤਾਰ ਸਿੰਘ, ਬਲਿਹਾਰ ਸਿੰਘ, ਇੰਦਰਜੀਤ ਸਿੰਘ, ਜਗਮੋਹਨ ਸਿੰਘ, ਸੁਖਵਿੰਦਰ ਸਿੰਘ, ਧਰਮਵੀਰ ਸਿੰਘ, ਰਮਿੰਦਰ ਕੌਰ, ਅਵਿਨਾਸ਼ ਕੌਰ, ਬਲਜੀਤ ਕੌਰ, ਅਮਨਪ੍ਰੀਤ ਕੌਰ ਤੇ ਜਸਵੀਰ ਕੌਰ ਸਮੇਤ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੀ ਹਾਜ਼ਰ ਸਨ | ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |