04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਰਤਵਾੜਾ ਸਾਹਿਬ ਟਰੱਸਟ ਹੜ੍ਹ ਪੀੜਤਾਂ ਦੀ ਮਦਦ ਲਈ ਆਇਆ ਅੱਗੇ <br/>

ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਸੱਦੀ ਗਈ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਤੇ ਹੋਰ ਟਰੱਸਟੀ | ਤਸਵੀਰ : ਦਿਲਬਰ ਸਿੰਘ ਖੈਰਪੁਰ <br/> 31-08-2025
ਮੁੱਲਾਂਪੁਰ ਗਰੀਬਦਾਸ, 30 ਅਗਸਤ (ਦਿਲਬਰ ਸਿੰਘ ਖੈਰਪੁਰ)-ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਦੇ ਕੇਂਦਰ ਟਰੱਸਟ ਰਤਵਾੜਾ ਸਾਹਿਬ ਵਲੋਂ ਸਮਾਜ ਸੇਵਾ ਦੇ ਖੇਤਰ 'ਚ ਵੀ ਸਮੇਂ-ਸਮੇਂ ਸਿਰ ਬਣਦਾ ਯੋਗਦਾਨ ਪਾਇਆ ਜਾਂਦਾ ਹੈ | ਇਸ ਵਾਰ ਵੀ ਕੁਦਰਤੀ ਕਰੋਪੀ ਦਾ ਸਾਹਮਣਾ ਕਰ ਰਹੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਨੇ ਟਰੱਸਟ ਨੇ ਅੱਗੇ ਆਉਣ ਦਾ ਐਲਾਨ ਕੀਤਾ ਹੈ | ਅੱਜ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਨੂੰ ਮੁੱਖ ਰੱਖਦੇ ਹੋਏ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਵਲੋਂ ਗੁਰਦੁਆਰਾ ਈਸ਼ਰ ਪ੍ਰਕਾਸ਼ ਸਾਹਿਬ ਵਿਖੇ ਸੰਤ ਬਾਬਾ ਲਖਬੀਰ ਸਿੰਘ ਦੀ ਅਗਵਾਈ ਹੇਠ ਸਮੂਹ ਟਰੱਸਟੀਆਂ ਦੀ ਮੀਟਿੰਗ ਸੱਦੀ ਗਈ, ਜਿਸ ਦੌਰਾਨ ਹੜ੍ਹ ਪੀੜਤਾਂ ਦੀ ਪਹਿਲਾਂ ਦੀ ਤਰ੍ਹਾਂ ਯੋਜਨਾਬੱਧ ਤਰੀਕੇ ਨਾਲ ਸਹਾਇਤਾ ਕਰਨ ਬਾਰੇ ਵਿਚਾਰ-ਚਰਚਾ ਕਰਦਿਆਂ ਪ੍ਰਭਾਵਿਤ ਖੇਤਰਾਂ ਦਾ ਸਰਵੇ ਕਰਨ ਲਈ ਟੀਮਾਂ ਭੇਜਣ ਦਾ ਫ਼ੈਸਲਾ ਕੀਤਾ ਗਿਆ, ਉਪਰੰਤ ਪ੍ਰਭਾਵਿਤ ਖੇਤਰਾਂ 'ਚ ਲੋੜੀਂਦੀ ਸਮੱਗਰੀ ਭੇਜ ਕੇ ਸੰਭਵ ਸਹਾਇਤਾ ਕੀਤੀ ਜਾਵੇਗੀ | ਇਹ ਮੌਕੇ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਇਹ ਕਾਰਜ 10 ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਲੋੜੀਂਦੀ ਸਮੱਗਰੀ ਟਰੱਸਟ ਵਲੋਂ ਖ਼ਰੀਦ ਕੇ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦਾਂ ਤੱਕ ਪਹੁੰਚਾਈ ਜਾਵੇਗੀ | ਮੀਟਿੰਗ 'ਚ ਟਰੱਸਟ ਰਤਵਾੜਾ ਸਾਹਿਬ ਦੇ ਚੇਅਰਮੈਨ ਸੰਤ ਬਾਬਾ ਲਖਬੀਰ ਸਿੰਘ, ਵਾਈਸ ਚੇਅਰਮੈਨ ਬਾਬਾ ਕਰਨੈਲ ਸਿੰਘ, ਵਾਈਸ ਚੇਅਰਮੈਨ ਬਾਬਾ ਹਰਪਾਲ ਸਿੰਘ, ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਸਕੂਲ ਡਾਇਰੈਕਟਰ ਭਾਈ ਜਸਵੰਤ ਸਿੰਘ ਸਿਆਣ, ਭਾਈ ਗੁਰਮੁੱਖ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਸਾਧੂ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਕੁਲਵੀਰ ਸਿੰਘ ਅਤੇ ਭਾਈ ਮਾਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਘਰ 'ਚੋਂ ਕੀਮਤੀ ਸਾਮਾਨ ਚੋਰੀ ਅਗਲੀ ਖ਼ਬਰ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਮੋਟਰਸਾਈਕਲ ਸਮੇਤ ਪਾਣੀ 'ਚ ਰੁੜਿ੍ਹਆ ਨੌਜਵਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।