04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਘਰ 'ਚੋਂ ਕੀਮਤੀ ਸਾਮਾਨ ਚੋਰੀ

ਅਜੀਤ ਡੈਸਕ 31-08-2025
ਮਾਜਰੀ, 30 ਅਗਸਤ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਓਾ ਦੇ ਵਿਕਾਸ ਨਗਰ ਵਿਚਲੇ ਇਕ ਘਰ ਦੇ ਮੁੱਖ ਗੇਟ ਦੇ ਤਾਲੇ ਤੋੜ ਕੇ ਕਿਸੇ ਵਿਅਕਤੀ ਵਲੋਂ ਅੰਦਰੋਂ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ | ਇਸ ਸੰਬੰਧੀ ਪੀੜਤ ਪਰਿਵਾਰ ਦੇ ਮੈਂਬਰ ਐਵਯਾਵਨ ਗੰਭੀਰ ਪੁੱਤਰ ਰੂਪ ਲਾਲ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਹੈ ਕਿ ਉਹ ਆਪਣੇ ਪਰਿਵਾਰ ਸਮੇਤ ਰਿਸ਼ਤੇਦਾਰੀ 'ਚ ਗਿਆ ਹੋਇਆ ਸੀ ਅਤੇ ਜਦੋਂ ਵਾਪਸ ਆ ਕੇ ਦੇਖਿਆ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਸੀ | ਇਸ ਤੋਂ ਬਾਅਦ ਜਾਂਚ ਕਰਨ 'ਤੇ ਪਤਾ ਚੱਲਿਆ ਕਿ ਘਰ 'ਚੋਂ ਸੋਨੇ ਤੇ ਚਾਂਦੀ ਦੇ ਗਹਿਣੇ, ਚੈੱਕ ਤੇ ਕੁਝ ਹੋਰ ਜ਼ਰੂਰੀ ਕਾਗਜ਼ਾਤ ਗਾਇਬ ਸਨ | ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਚੋਰ ਖ਼ਿਲਾਫ਼ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ 2 ਸੂਬਿਆਂ ਨੂੰ ਆਪਸ 'ਚ ਜੋੜਦੀ ਬਰਵਾਲਾ ਸੜਕ 'ਤੇ ਸਫ਼ਰ ਕਰਨਾ ਹੋਇਆ ਔਖਾ <br/> ਅਗਲੀ ਖ਼ਬਰ ਰਤਵਾੜਾ ਸਾਹਿਬ ਟਰੱਸਟ ਹੜ੍ਹ ਪੀੜਤਾਂ ਦੀ ਮਦਦ ਲਈ ਆਇਆ ਅੱਗੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।