04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ 'ਚ ਡਿਟੈਕਟਿਵ ਸਟਾਫ਼ ਦੀ ਟੀਮ ਵਲੋਂ 3 ਮੁਲਜ਼ਮ ਗਿ੍ਫ਼ਤਾਰ <br/>

ਅਜੀਤ ਡੈਸਕ 31-08-2025
ਪੰਚਕੂਲਾ, 30 ਅਗਸਤ (ਕਪਿਲ)-ਪੰਚਕੂਲਾ ਦੇ ਪਿੰਜੌਰ ਖੇਤਰ 'ਚੋਂ ਸੁੱਖੋ ਮਾਜਰੀ ਬਾਈਪਾਸ ਨੇੜਿਓਾ ਇਕ ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ 'ਚ ਡਿਟੈਕਟਿਵ ਸਟਾਫ਼ ਦੀ ਟੀਮ ਵਲੋਂ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕ੍ਰਾਈਮ ਬ੍ਰਾਂਚ ਦੇ ਏ. ਸੀ. ਪੀ. ਅਰਵਿੰਦ ਕੰਬੋਜ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਰਾਜੀਵ ਦਾ ਕਿਸੇ ਲੜਕੀ ਨਾਲ ਪ੍ਰੇਮ ਸੰਬੰਧ ਸੀ ਅਤੇ ਲੜਕੀ ਦੇ ਭਰਾ ਨੇ ਆਪਣੇ ਦੋਸਤਾਂ ਦੇ ਨਾਲ ਮਿਲ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ | ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਕਿ ਸੁੱਖੋ ਮਾਜਰੀ ਬਾਈਪਾਸ ਨੇੜੇ ਜ਼ਮੀਨ 'ਚ ਇਕ ਨੌਜਵਾਨ ਦੀ ਲਾਸ਼ ਦਫ਼ਨਾਈ ਹੋਈ ਤਾਂ ਪੁਲਿਸ ਨੇ ਜੇ. ਸੀ. ਬੀ. ਮਸ਼ੀਨ ਦੀ ਮਦਦ ਨਾਲ ਨੌਜਵਾਨ ਦੀ ਲਾਸ਼ ਨੂੰ ਜ਼ਮੀਨ 'ਚੋਂ ਬਾਹਰ ਕੱਢਿਆ ਅਤੇ ਮਾਮਲੇ 'ਚ ਗੰਭੀਰਤਾ ਨਾਲ ਜਾਂਚ ਪੜਤਾਲ ਕਰਨ ਤੋਂ ਬਾਅਦ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਕੁਲਦੀਪ, ਵਿਨੋਦ ਤੇ ਸੱਤਿਆ ਨਾਰਾਇਣ ਦੇ ਰੂਪ 'ਚ ਹੋਈ ਹੈ | ਉਨ੍ਹਾਂ ਦੱਸਿਆ ਕਿ ਇਸ ਕਤਲ ਮਾਮਲੇ 'ਚ ਉਕਤ ਤਿੰਨ ਮੁਲਜ਼ਮਾਂ ਸਮੇਤ ਇਕ ਲੜਕੀ ਵੀ ਸ਼ਾਮਿਲ ਹੈ | ਉਨ੍ਹਾਂ ਦੱਸਿਆ ਕਿ ਮਾਮਲੇ 'ਚ ਨਾਮਜ਼ਦ ਮੁਲਜ਼ਮ ਵਿਨੋਦ ਅਤੇ ਸੱਤਿਆ ਨਾਰਾਇਣ ਪਾਣੀਪਤ ਦੇ ਰਹਿਣ ਵਾਲੇ ਹਨ, ਜੋ ਕਿ ਪਹਿਲਾਂ ਹੀ ਇਕ ਕਤਲ ਮਾਮਲੇ 'ਚ 20 ਸਾਲਾਂ ਦੀ ਸਜ਼ਾ ਕੱਟ ਰਹੇ ਹਨ, ਜੋ ਕਿ ਜ਼ਮਾਨਤ ਉੱਤੇ ਬਾਹਰ ਆਏ ਹੋਏ ਸਨ, ਜਦਕਿ ਤੀਜਾ ਮੁਲਜ਼ਮ ਕਮਲਦੀਪ ਲੜਕੀ ਦਾ ਭਰਾ ਹੈ | ਉਨ੍ਹਾਂ ਦੱਸਿਆ ਕਿ ਵਾਰਦਾਤ ਵਾਲੇ ਦਿਨਾਂ ਦੌਰਾਨ ਚੰਡੀਗੜ੍ਹ ਵਿਖੇ ਵੀ ਇਕ ਨੌਜਵਾਨ ਦੇ ਗੁੰਮਸ਼ੁਦਗੀ ਸੰਬੰਧੀ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਸੰਬੰਧੀ ਜਾਂਚ ਜਾਰੀ ਹੈ |

ਪਿਛਲੀ ਖ਼ਬਰ ਲੱਕੜ ਦੇ ਸ਼ੋਅਰੂਮ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ <br/> ਅਗਲੀ ਖ਼ਬਰ ਹੁਣ ਚੰਡੀਗੜ੍ਹ 'ਚ ਗੋਡਿਆਂ ਦੇ ਦਰਦ ਲਈ ਕੱਲ੍ਹ ਤੋਂ ਓ.ਪੀ.ਡੀ. ਸ਼ੁਰੂ ਹੋਵੇਗੀ-ਡਾ. ਅਨਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।