04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰ ਫ਼ਰੰਟ ਵਲੋਂ ਜਾਰੀ ਧਰਨਾ 11ਵੇਂ ਦਿਨ 'ਚ ਦਾਖ਼ਲ <br/>

ਅਜੀਤ ਡੈਸਕ 31-08-2025
ਐੱਸ. ਏ. ਐੱਸ. ਨਗਰ, 30 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰ ਫ਼ਰੰਟ ਪੰਜਾਬ ਵਲੋਂ ਵੈਟਰਨਰੀ ਇੰਸਪੈਕਟਰ ਦੀਆਂ ਅਸਾਮੀਆਂ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਸਥਾਨਕ ਸੈਕਟਰ-68 ਸਥਿਤ ਲਾਈਵ ਸਟੋਕ ਕੰਪਲੈਕਸ ਅੱਗੇ 18 ਅਗਸਤ ਤੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ | ਇਸ ਮੌਕੇ ਫ਼ਰੰਟ ਦੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਡਾਇਰੈਕਟਰ ਪਸ਼ੂ-ਪਾਲਣ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਵੈਟਰਨਰੀ ਇੰਸਪੈਕਟਰ ਦੀਆਂ ਅਸਾਮੀਆਂ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਉਨ੍ਹਾਂ ਨੂੰ ਝੂਠੇ ਭਰੋਸੇ ਤੇ ਖੋਖਲੇ ਵਾਅਦਿਆਂ ਤੋਂ ਬਿਨਾਂ ਕੁਝ ਪੱਲੇ ਨਹੀਂ ਪਿਆ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਗ ਵੈਟਰਨਰੀ ਇੰਸਪੈਕਟਰ ਦੀਆਂ ਅਸਾਮੀਆਂ ਜਾਰੀ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਹੈ, ਪਰ ਸਰਕਾਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਕਿਹਾ ਕਿ ਅੱਜ ਇਸ ਸੰਘਰਸ਼ ਨੂੰ 11 ਦਿਨ ਹੋ ਗਏ ਹਨ, ਪਰ ਹਾਲੇ ਤੱਕ ਵੀ ਸਰਕਾਰ ਵਲੋਂ ਰੁਜ਼ਗਾਰ ਦੇਣ ਸੰਬੰਧੀ ਕੋਈ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਦਕਿ ਧਰਨੇ ਦੇ ਪਹਿਲੇ ਦਿਨ ਉਨ੍ਹਾਂ ਨੂੰ ਅਸਾਮੀਆਂ ਦਾ ਇਸ਼ਤਿਹਾਰ ਦੋ ਦਿਨ ਵਿਚ ਜਾਰੀ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ 10 ਦਿਨ ਬੀਤ ਜਾਣ ਉਪਰੰਤ ਵੀ ਕੋਈ ਇਸ਼ਤਿਹਾਰ ਜਾਰੀ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਜਲਦ ਹੀ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਜਦੋਂ ਤੱਕ ਵੈਟਰਨਰੀ ਇੰਸਪੈਕਟਰ ਦੀਆਂ ਅਸਾਮੀਆਂ ਦਾ ਅਧਿਕਾਰਕ ਨੋਟੀਫ਼ਿਕੇਸ਼ਨ ਜਾਰੀ ਨਹੀਂ ਹੁੰਦਾ, ਉਦੋਂ ਤੱਕ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ |

ਪਿਛਲੀ ਖ਼ਬਰ ਸ਼ੋਅਰੂਮ ਅੱਗਿਓਾ ਗੱਡੀ ਚੋਰੀ ਅਗਲੀ ਖ਼ਬਰ ਲੱਕੜ ਦੇ ਸ਼ੋਅਰੂਮ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।