04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕੁਲਜੀਤ ਸਿੰਘ ਬੇਦੀ ਵਲੋਂ ਭੁਪੇਸ਼ ਬਘੇਲ ਨਾਲ ਮੁਲਾਕਾਤ <br/>

ਅਜੀਤ ਡੈਸਕ 31-08-2025
ਐੱਸ. ਏ. ਐੱਸ. ਨਗਰ, 30 ਅਗਸਤ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ, ਸੰਗਠਨਾਤਮਿਕ ਢਾਂਚੇ ਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾਣ ਵਾਲੇ ਯਤਨਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਬੇਦੀ ਨੇ ਭੁਪੇਸ਼ ਬਘੇਲ ਨੂੰ ਉਚੇਚੇ ਤੌਰ 'ਤੇ ਮੁਹਾਲੀ ਵਿਧਾਨ ਸਭਾ ਹਲਕੇ ਦੀ ਮੌਜੂਦਾ ਸਥਿਤੀ, ਜ਼ਮੀਨੀ ਪੱਧਰ ਦੇ ਹਾਲਾਤਾਂ ਅਤੇ ਸਥਾਨਕ ਮੁੱਦਿਆਂ ਬਾਬਤ ਵਿਸਥਾਰ ਨਾਲ ਜਾਣਕਾਰੀ ਦਿੱਤੀ | ਬੇਦੀ ਨੇ ਦੱਸਿਆ ਕਿ ਮੁਹਾਲੀ ਦੇ ਵਰਕਰ ਪਾਰਟੀ ਦੇ ਪੱਕੇ ਸਿਪਾਹੀ ਹਨ, ਜਿਹੜੇ ਹਰ ਤਰ੍ਹਾਂ ਦੇ ਹਾਲਾਤਾਂ 'ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ | ਇਸੇ ਦੌਰਾਨ ਭੁਪੇਸ਼ ਬਘੇਲ ਨੇ ਸਮੁੱਚੇ ਪੰਜਾਬ ਦੇ ਕਾਂਗਰਸੀ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਦਿ੍ੜਤਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ | ਉਨ੍ਹਾਂ ਨੇ ਕਿਹਾ ਕਿ ਪਾਰਟੀ ਹਮੇਸ਼ਾ ਆਪਣੇ ਵਰਕਰਾਂ ਦਾ ਮਾਣ-ਸਤਿਕਾਰ ਕਰਦੀ ਹੈ ਅਤੇ ਆਉਣ ਵਾਲਾ ਸਮਾਂ ਪੰਜਾਬ 'ਚ ਕਾਂਗਰਸ ਪਾਰਟੀ ਦਾ ਹੋਵੇਗਾ |

ਪਿਛਲੀ ਖ਼ਬਰ ਕੁਲਜੀਤ ਸਿੰਘ ਬੇਦੀ ਵਲੋਂ ਭੁਪੇਸ਼ ਬਘੇਲ ਨਾਲ ਮੁਲਾਕਾਤ <br/> ਅਗਲੀ ਖ਼ਬਰ ਚੰਡੀਗੜ੍ਹ 'ਚ ਪੁਲਿਸ ਕਾਰਵਾਈ 'ਚ ਰੁਕਾਵਟ ਪਾਉਣ ਦੇ ਦੋਸ਼ ਹੇਠ 3 ਮਾਮਲੇ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।