07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਚੋਰੀ ਦੀ ਸਕੂਟੀ ਸਮੇਤ ਦੋ ਨੌਜਵਾਨ ਕਾਬੂ

ਅਜੀਤ ਡੈਸਕ 24-09-2025
ਜ਼ੀਰਕਪੁਰ, 23 ਸਤੰਬਰ (ਮਨਿੰਦਰ ਸਿੰਘ)-ਪੁਲਿਸ ਨੇ ਲੋਹਗੜ੍ਹ ਇਲਾਕੇ ਵਿਚ ਨਾਕਾਬੰਦੀ ਦੌਰਾਨ ਚੋਰੀ ਕੀਤੀ ਸਕੂਟੀ 'ਤੇ ਸਵਾਰ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਉਨ੍ਹਾਂ ਕੋਲੋਂ ਇਕ ਚੋਰੀ ਕੀਤਾ ਹੋਇਆ ਆਊਟਡੋਰ ਏਅਰ ਕੰਡੀਸ਼ਨਰ ਯੂਨਿਟ ਵੀ ਬਰਾਮਦ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਮੁਹਾਲੀ ਤੇ ਕਮਲ ਸਿੰਘ ਵਾਸੀ ਕਾਬਲੀ ਵਜੋਂ ਹੋਈ ਹੈ | ਇਸ ਮਾਮਲੇ ਸੰਬੰਧੀ ਜਾਂਚ ਅਧਿਕਾਰੀ ਏ. ਐੱਸ. ਆਈ. ਰਾਜ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਲੋਹਗੜ੍ਹ ਇਲਾਕੇ ਵਿਚ ਨਾਕਾਬੰਦੀ ਕੀਤੀ ਹੋਈ ਸੀ | ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦੋ ਨੌਜਵਾਨ ਚੋਰੀ ਦਾ ਸਾਮਾਨ ਲੈ ਕੇ ਜਾ ਰਹੇ ਹਨ | ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਸ਼ੱਕੀ ਸਕੂਟੀ ਸਵਾਰਾਂ ਨੂੰ ਰੋਕਿਆ ਅਤੇ ਉਨ੍ਹਾਂ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਹ ਜਿਸ ਸਕੂਟੀ 'ਤੇ ਸਵਾਰ ਸਨ, ਉਹ ਚੋਰੀ ਦਾ ਸੀ | ਤਲਾਸ਼ੀ ਲੈਣ 'ਤੇ ਉਨ੍ਹਾਂ ਤੋਂ ਇਕ ਆਊਟਡੋਰ ਏਅਰ ਕੰਡੀਸ਼ਨਰ ਯੂਨਿਟ ਵੀ ਬਰਾਮਦ ਹੋਇਆ ਹੈ ਜੋ ਉਨ੍ਹਾਂ ਨੇ ਚੋਰੀ ਕੀਤਾ ਸੀ | ਪੁਲਿਸ ਨੇ ਦੋਵਾਂ ਨੌਜਵਾਨਾਂ ਨੂੰ ਮੌਕੇ 'ਤੇ ਗਿ੍ਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਦੋਵਾਂ ਮੁਲਜ਼ਮਾਂ ਨੂੰ ਡੇਰਾਬੱਸੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ ਤਾਂ ਜੋ ਉਨ੍ਹਾਂ ਤੋਂ ਹੋਰ ਚੋਰੀਆਂ ਬਾਰੇ ਪੁੱਛਗਿੱਛ ਕੀਤੀ ਜਾ ਸਕੇ |
ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ
ਡੇਰਾਬੱਸੀ, 23 ਸਤੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ ਪਿੰਡ ਮੁਬਾਰਕਪੁਰ ਨੇੜੇ ਨਾਕਾਬੰਦੀ ਦੌਰਾਨ ਇਕ ਔਰਤ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਦੀ ਪਛਾਣ ਉਰਮਿਲਾ ਦੇਵੀ ਪਤਨੀ ਰਜਿੰਦਰ ਸਿੰਘ ਦੇ ਤੌਰ 'ਤੇ ਹੋਈ ਹੈ, ਜਿਸ ਨੂੰ ਬਾਅਦ ਵਿਚ ਬਾ-ਜ਼ਮਾਨਤ ਰਿਹਾਅ ਕਰ ਦਿੱਤਾ ਗਿਆ | ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ 22 ਸਤੰਬਰ ਨੂੰ ਮੁਖ਼ਬਰ ਖਾਸ ਤੋਂ ਇਤਲਾਹ ਮਿਲੀ ਸੀ ਕਿ ਪਿੰਡ ਮੁਬਾਰਕਪੁਰ ਦੀ ਰਹਿਣ ਵਾਲੀ ਉਰਮਿਲਾ ਦੇਵੀ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਪਿੰਡ 'ਚ ਮਹਿੰਗੇ ਭਾਅ 'ਤੇ ਵੇਚਦੀ ਹੈ | ਇਸ ਇਤਲਾਹ ਦੇ ਆਧਾਰ 'ਤੇ ਬੱਸ ਅੱਡੇ ਨੇੜੇ ਏ. ਐਸ. ਆਈ. ਲਖਵਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਟੀਮ ਨੇ ਨਾਕਾਬੰਦੀ ਕੀਤੀ ਹੋਈ ਸੀ, ਜਿਥੇ ਕਿ ਉਕਤ ਔਰਤ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 36 ਪਊਏ ਜੰਨਤ ਸੰਤਰਾ ਮਸਾਲੇਦਾਰ ਦੇਸੀ ਫਾਰ ਸੇਲ ਇੰਨ ਚੰਡੀਗੜ੍ਹ ਬਰਾਮਦ ਕੀਤੀ ਗਈ | ਲਖਵਿੰਦਰ ਸਿੰਘ ਨੇ ਦੱਸਿਆ ਕਿ ਉਰਮਿਲਾ ਦੇਵੀ ਮੌਕੇ 'ਤੇ ਸ਼ਰਾਬ ਸੰਬੰਧੀ ਕੋਈ ਵੀ ਲਾਇਸੰਸ ਜਾਂ ਪਰਮਿਟ ਪੇਸ਼ ਨਹੀਂ ਕਰ ਸਕੀ |
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
ਐੱਸ. ਏ. ਐੱਸ. ਨਗਰ, 23 ਸਤੰਬਰ (ਕਪਿਲ ਵਧਵਾ)- ਫੇਜ਼-1 ਸਥਿਤ ਗਾਇਤਰੀ ਮੰਦਰ ਦੇ ਸਾਹਮਣੇ ਫੁੱਟਪਾਥ 'ਤੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸੰਨੀ ਫੈਲ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੇਜ਼-1 ਦੇ ਮੁਖੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਇਕ ਵਿਅਕਤੀ ਮੰਦਰ ਦੇ ਸਾਹਮਣੇ ਫੁੱਟਪਾਥ 'ਤੇ ਬੇਹੋਸ਼ੀ ਦੀ ਹਾਲਤ 'ਚ ਪਿਆ ਹੈ | ਸੂਚਨਾ ਮਿਲਣ 'ਤੇ ਇਕ ਪੁਲਿਸ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ, ਜਿਸ ਨੇ ਦੇਖਿਆ ਕਿ ਉਕਤ ਵਿਅਕਤੀ ਕੋਈ ਹਰਕਤ ਨਹੀਂ ਕਰ ਰਿਹਾ ਸੀ | ਉਸ ਨੂੰ ਤੁਰੰਤ ਸਿਵਲ ਹਸਪਤਾਲ ਫੇਜ਼-6 ਮੁਹਾਲੀ ਵਿਖੇ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਪੁਲਿਸ ਅਨੁਸਾਰ ਮਿ੍ਤਕ ਦੀ ਉਮਰ ਕਰੀਬ 30-35 ਸਾਲ ਦੱਸੀ ਜਾ ਰਹੀ ਹੈ ਅਤੇ ਕੱਦ ਕਰੀਬ 5 ਫੁੱਟ 6 ਇੰਚ ਹੈ | ਉਸ ਦਾ ਰੰਗ ਗੋਰਾ ਹੈ ਅਤੇ ਉਹ ਸਿਰ ਤੋਂ ਮੋਨਾ ਹੈ ਅਤੇ ਲੰਬੀ ਦਾੜ੍ਹੀ ਰੱਖੀ ਹੋਈ ਹੈ | ਮਿ੍ਤਕ ਨੇ ਲਾਲ ਕਮੀਜ਼ ਅਤੇ ਜੀਨਸ ਪਹਿਨੀ ਹੋਈ | ਫ਼ਿਲਹਾਲ ਪੁਲਿਸ ਵਲੋਂ ਲਾਸ਼ ਨੂੰ ਪਛਾਣ ਲਈ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾਇਆ ਗਿਆ ਹੈ | ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮਿ੍ਤਕ ਦੀ ਪਛਾਣ ਲਈ ਕੋਸ਼ਿਸ਼ਾਂ ਜਾਰੀ ਹਨ |

ਪਿਛਲੀ ਖ਼ਬਰ ਸੁਭਾਸ਼ ਸ਼ਰਮਾ ਨੇ ਮਾਲਣ ਤੇ ਰਜਾਪੁਰ 'ਚ ਰਾਸ਼ਨ ਕਿੱਟਾਂ ਵੰਡੀਆਂ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਸੰਸਦ ਮੈਂਬਰ ਕੰਗ ਨੇ ਖੇਡ ਸਹੂਲਤ ਤੇ ਓਪਨ-ਏਅਰ ਆਡੀਟੋਰੀਅਮ ਲਈ ਗ੍ਰਾਂਟ ਦਾ ਕੀਤਾ ਐਲਾਨ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।