07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਨੌਜਵਾਨ ਦੀ ਜ਼ੇਰੇ ਇਲਾਜ ਮੌਤ <br/>

ਭੁਪਿੰਦਰ ਸਿੰਘ ਪੁਰਾਣੀ ਦੀ ਤਸਵੀਰ | <br/> 24-09-2025
ਖਰੜ, 23 ਸਤੰਬਰ (ਜੰਡਪੁਰੀ)-ਦੋ ਦਿਨ ਪਹਿਲਾਂ ਸੰਨੀ ਇਨਕਲੇਵ ਦੇ ਬਾਜਵਾ ਵਿਲਾ ਵਿਖੇ ਕਿਰਾਏ ਦੇ ਮਕਾਨ 'ਚ ਪਾਰਟੀ ਕਰਨ ਮੌਕੇ ਗੋਲੀ ਲੱਗਣ ਨਾਲ ਜ਼ਖ਼ਮੀ 20 ਸਾਲਾ ਨੌਜਵਾਨ ਦੀ ਹਸਪਤਾਲ 'ਚ ਜ਼ੇਰੇ ਇਲਾਜ ਮੌਤ ਹੋ ਗਈ | ਮਿ੍ਤਕ ਦੀ ਪਛਾਣ ਭੁਪਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਸ਼ਿਮਲਾਪੁਰੀ (ਲੁਧਿਆਣਾ) ਵਜੋਂ ਹੋਈ ਹੈ | ਪੁਲਿਸ ਨੇ ਇਸ ਮਾਮਲੇ 'ਚ ਮੁਲਜ਼ਮ ਅਨੁਰਾਗ ਸਿੰਘ ਦੇ ਖ਼ਿਲਾਫ਼ ਪਹਿਲਾਂ ਦਰਜ ਹੋਏ ਮਾਮਲੇ 'ਚ ਧਾਰਾ ਦਾ ਵਾਧਾ ਕਰਕੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਨੀ ਇਨਕਲੇਵ ਵਿਚਲੀ ਪੁਲਿਸ ਚੌਕੀ ਦੇ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮਿ੍ਤਕ ਦੇ ਪਿਤਾ ਜਗਜੀਤ ਸਿੰਘ ਨੇ ਦੱਸਿਆ ਸੀ ਕਿ ਉਸ ਦਾ ਪੁੱਤਰ ਕੁੱਝ ਦਿਨ ਪਹਿਲਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਦਾਖ਼ਲਾ ਲੈਣ ਲਈ ਆਇਆ ਸੀ | ਇਸੇ ਦੌਰਾਨ ਉਸ ਦੇ ਦੋਸਤ ਨੇ ਸ਼ਿਕਾਇਤਕਰਤਾ ਨੂੰ ਫ਼ੋਨ ਕਰਕੇ ਦੱਸਿਆ ਕਿ ਉਸ ਦਾ ਪੁੱਤਰ ਗੁਰਮਹਿੰਦਰ ਸਿੰਘ ਦੇ ਨਾਲ ਕਿਰਾਏ ਦੇ ਮਕਾਨ 'ਚ ਅਨੁਰਾਗ ਸਿੰਘ ਸਮੇਤ ਪਾਰਟੀ ਕਰ ਰਿਹਾ ਸੀ ਅਤੇ ਇਸੇ ਦੌਰਾਨ ਅਨੁਰਾਗ ਆਪਣੇ ਡੱਬ 'ਚੋਂ ਪਿਸਟਲ ਕੱਢ ਕੇ ਸਾਨੂੰ ਦਿਖਾਉਣ ਲੱਗ ਪਿਆ ਅਤੇ ਅਚਾਨਕ ਪਿਸਤੌਲ 'ਚੋਂ ਗੋਲੀ ਚੱਲ ਗਈ, ਜੋ ਕਿ ਭੁਪਿੰਦਰ ਸਿੰਘ ਦੇ ਲੱਗਣ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਉਸ ਨੂੰ ਇਲਾਜ ਲਈ ਮੁਹਾਲੀ ਦੇ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿਥੇ ਕਿ ਜ਼ੇਰੇ ਇਲਾਜ ਉਸ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਅੱਜ ਮਿ੍ਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮੁਲਜ਼ਮ ਅਨੁਰਾਗ ਸਿੰਘ ਨੂੰ ਗਿ੍ਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |


ਪਿਛਲੀ ਖ਼ਬਰ ਵਿਦਿਆਰਥਣ ਨਾਲ ਛੇੜਛਾੜ ਕਰਨ ਵਾਲਾ ਦੋਸ਼ੀ ਗਿ੍ਫ਼ਤਾਰ ਅਗਲੀ ਖ਼ਬਰ ਸੁਭਾਸ਼ ਸ਼ਰਮਾ ਨੇ ਮਾਲਣ ਤੇ ਰਜਾਪੁਰ 'ਚ ਰਾਸ਼ਨ ਕਿੱਟਾਂ ਵੰਡੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।