07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਵਿਦਿਆਰਥਣ ਨਾਲ ਛੇੜਛਾੜ ਕਰਨ ਵਾਲਾ ਦੋਸ਼ੀ ਗਿ੍ਫ਼ਤਾਰ

ਅਜੀਤ ਡੈਸਕ 24-09-2025
ਜ਼ੀਰਕਪੁਰ, 23 ਸਤੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਮਾਡਲਿੰਗ ਦੇ ਬਹਾਨੇ ਛੇਵੀਂ ਜਮਾਤ ਦੀ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਮਾਮਲੇ ਵਿਚ ਨਾਬਾਲਗ ਦੀ ਮਾਂ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਦੋਸ਼ੀ ਦੀ ਪਛਾਣ ਖੁਸ਼ਹਾਲ ਕੁਮਾਰ ਵਾਸੀ ਦਿੱਲੀ ਵਜੋਂ ਹੋਈ ਹੈ | ਵੀ. ਆਈ. ਪੀ. ਰੋਡ 'ਤੇ ਰਹਿਣ ਵਾਲੀ ਇਕ ਔਰਤ ਨੇ ਪੁਲਿਸ ਨੂੰ ਦੱਸਿਆ ਕਿ ਖੁਸ਼ਹਾਲ ਕੁਮਾਰ ਨੇ ਉਸ ਦੀ ਧੀ ਨੂੰ ਮਾਡਲਿੰਗ ਦੀ ਨੌਕਰੀ ਦੀ ਪੇਸ਼ਕਸ਼ ਕੀਤੀ ਸੀ ਅਤੇ ਕੁਝ ਦਿਨ ਪਹਿਲਾਂ ਉਹ ਉਨ੍ਹਾਂ ਦੇ ਘਰ ਆਇਆ ਤੇ ਉਸ ਨੂੰ ਘੱਟ ਕੱਪੜਿਆਂ ਵਿਚ ਆਪਣੀਆਂ ਫੋਟੋਆਂ ਭੇਜਣ ਲਈ ਕਿਹਾ | ਉਨ੍ਹਾਂ ਦੱਸਿਆ ਕਿ ਜਦੋਂ ਉਹ ਚਾਹ ਬਣਾਉਣ ਲਈ ਰਸੋਈ ਵਿਚ ਗਈ ਤਾਂ ਦੋਸ਼ੀ ਨੇ ਉਸ ਦੀ ਧੀ ਨਾਲ ਛੇੜਛਾੜ ਕੀਤੀ | ਨਾਬਾਲਗ ਲੜਕੀ ਨੇ ਤੁਰੰਤ ਆਪਣੀ ਮਾਂ ਨੂੰ ਇਸ ਘਟਨਾ ਬਾਰੇ ਦੱਸਿਆ, ਜਿਸ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ | ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਤੁਰੰਤ ਦੋਸ਼ੀ ਖੁਸ਼ਹਾਲ ਕੁਮਾਰ ਨੂੰ ਗਿ੍ਫ਼ਤਾਰ ਕਰ ਲਿਆ |

ਪਿਛਲੀ ਖ਼ਬਰ ਡਾਕਟਰੀ ਰਿਪੋਰਟ 'ਚ ਸੱਟਾਂ ਗੰਭੀਰ ਨਾ ਆਉਣ 'ਤੇ ਮਹਿਲਾ ਨੂੰ ਮਿਲੀ ਜ਼ਮਾਨਤ <br/> ਅਗਲੀ ਖ਼ਬਰ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਨੌਜਵਾਨ ਦੀ ਜ਼ੇਰੇ ਇਲਾਜ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।