08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮੋਦੀ ਸਰਕਾਰ ਨੇ ਜੀ. ਐੱਸ. ਟੀ. ਦਰਾਂ ਘਟਾ ਕੇ ਦੀਵਾਲੀ ਤੋਂ ਪਹਿਲਾਂ ਲੋਕਾਂ ਦੇ ਘਰਾਂ 'ਚ ਕੀਤੀ ਰੌਸ਼ਨੀ- ਬੀਬੀ ਰਾਮੂਵਾਲੀਆ <br/>

ਅਜੀਤ ਡੈਸਕ 24-09-2025

ਐੱਸ. ਏ. ਐੱਸ. ਨਗਰ, 23 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਜੀ. ਐੱਸ. ਟੀ. ਦਰਾਂ 'ਚ ਸੁਧਾਰ ਲਈ ਕੇਂਦਰ ਸਰਕਾਰ ਨੂੰ ਵਧਾਈ ਦਿੰਦਿਆਂ ਭਾਜਪਾ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਇਹ ਫ਼ੈਸਲਾ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੀਵਾਲੀ ਤੋਂ ਪਹਿਲਾਂ ਹੀ ਦੇਸ਼ ਦੇ ਘਰਾਂ 'ਚ ਰੌਸ਼ਨੀ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਸਭ ਦਾ ਸਾਥ, ਸਭ ਦਾ ਵਿਕਾਸ' ਵਿਚ ਵਿਸ਼ਵਾਸ ਰੱਖਦੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ 4 ਸਤੰਬਰ ਨੂੰ ਐਲਾਨ ਕੀਤਾ ਗਿਆ ਸੀ ਕਿ ਜੀ. ਐੱਸ. ਟੀ. 2.0 ਸੁਧਾਰਾਂ ਨੂੰ ਸੋਮਵਾਰ ਤੋਂ ਲਾਗੂ ਕਰ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸੋਧੇ ਹੋਏ ਜੀ. ਐੱਸ. ਟੀ. ਢਾਂਚੇ ਦੇ ਤਹਿਤ ਪਿਛਲੇ ਚਾਰ-ਪੱਧਰੀ ਜੀ. ਐੱਸ. ਟੀ. ਸਲੈਬਾਂ ਨੂੰ ਦੋ ਮੁੱਖ ਸ਼੍ਰੇਣੀਆਂ 5 ਫ਼ੀਸਦੀ ਅਤੇ 18 ਫ਼ੀਸਦੀ 'ਚ ਜੋੜਿਆ ਗਿਆ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਵਸਤੂਆਂ 'ਤੇ ਪਹਿਲਾਂ 12 ਫ਼ੀਸਦੀ ਟੈਕਸ ਲਗਾਇਆ ਜਾਂਦਾ ਸੀ, ਉਸ ਨੂੰ ਘਟਾ ਕੇ 5 ਫ਼ੀਸਦੀ ਕਰ ਦਿੱਤਾ ਗਿਆ ਹੈ, ਜਦਕਿ 28 ਫ਼ੀਸਦੀ ਸ਼੍ਰੇਣੀ ਵਿਚ ਉਨ੍ਹਾਂ ਨੂੰ ਤਰਕਸੰਗਤ ਬਣਾ ਕੇ 18 ਫ਼ੀਸਦੀ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜ਼ਰੂਰੀ ਵਸਤੂਆਂ ਤੇ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ 'ਤੇ ਹੁਣ ਸਭ ਤੋਂ ਘੱਟ ਦਰ 'ਤੇ ਟੈਕਸ ਲਗਾਇਆ ਗਿਆ ਹੈ, ਜਿਸ ਨਾਲ ਕਾਫ਼ੀ ਸਸਤੀਆਂ ਹੋ ਜਾਣਗੀਆਂ | ਉਨ੍ਹਾਂ ਕਿਹਾ ਕਿ 400 ਤੋਂ ਵੱਧ ਘਰੇਲੂ ਵਰਤੋਂ 'ਚ ਆਉਣ ਵਾਲੇ ਸਾਮਾਨ ਦੀਆਂ ਕੀਮਤਾਂ ਘਟਣ ਲਈ ਆਮ ਲੋਕਾਂ 'ਤੇ ਆਰਥਿਕ ਬੋਝ ਘਟੇਗਾ ਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਉੱਠੇਗਾ |

ਪਿਛਲੀ ਖ਼ਬਰ ਡੇਰਾਬੱਸੀ ਸਮਾਲ ਸਕੇਲ ਇੰਡਸਟਰੀ ਵਲੋਂ ਜਤਾਇਆ ਗਿਆ ਖਦਸ਼ਾ <br/> ਅਗਲੀ ਖ਼ਬਰ ਜੀ. ਐੱਸ. ਟੀ. ਸੁਧਾਰ ਦਾ ਫ਼ੈਸਲਾ ਖੇਤੀ-ਸਨਅਤ ਲਈ ਲਾਹੇਵੰਦ ਸਿੱਧ ਹੋਵੇਗਾ- ਜਥੇ. ਮਲਕਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।