30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

'ਯੁੱਧ ਨਸ਼ਿਆਂ ਵਿਰੁੱਧ' : 234ਵੇਂ ਦਿਨ ਪੰਜਾਬ ਪੁਲਿਸ ਨੇ 11 ਨਸ਼ਾ ਤਸਕਰਾਂ ਨੂੰ 4.2 ਕਿੱਲੋਗ੍ਰਾਮ ਹੈਰੋਇਨ ਸਮੇਤ ਕੀਤਾ ਗਿ੍ਫ਼ਤਾਰ <br/>

ਅਜੀਤ ਡੈਸਕ 22-10-2025
ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 234ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 248 ਥਾਵਾਂ 'ਤੇ ਛਾਪੇਮਾਰੀ ਕੀਤੀ , ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿਚ 11 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਨ ਉਪਰੰਤ 11 ਐੱਫ. ਆਈ. ਆਰਜ਼. ਦਰਜ ਕੀਤੀਆਂ ਗਈਆਂ | ਇਸ ਦੇ ਨਾਲ 234 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,500 ਹੋ ਗਈ ਹੈ | ਛਾਪੇਮਾਰੀਆਂ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 338 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 23,220 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ | 59 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ 'ਚ 248 ਥਾਵਾਂ ਤੇ ਛਾਪੇਮਾਰੀਆਂ ਕੀਤੀਆਂ | ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 254 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ਹੈ | ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ-ਲਾਗੂ ਕੀਤੀ ਹੈ, 'ਨਸ਼ਾ ਮੁਕਤੀ' ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਮੁਕਤੀ ਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਯੂ. ਟੀ. ਪ੍ਰਸ਼ਾਸਨ ਦੇ ਹੁਕਮਾਂ ਨੂੰ ਟਿੱਚ ਜਾਣਦੇ ਨੇ ਚੰਡੀਗੜ੍ਹ ਪੁਲਿਸ ਤੇ ਸ਼ਹਿਰਵਾਸੀ <br/> ਅਗਲੀ ਖ਼ਬਰ ਮਾਂ ਦੀ ਹੱਤਿਆ ਕਰਨ ਵਾਲਾ ਪੁੱਤਰ ਹਰਿਆਣਾ ਤੋਂ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।