22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਖ਼ਾਲਸਾ ਸਕੂਲ ਖਰੜ ਵਲੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ <br/>

ਅਜੀਤ ਡੈਸਕ 01-11-2025
ਖਰੜ, 31 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ 1 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਜਸਵੀਰ ਸਿੰਘ ਧਨੋਆ, ਸਾਬਕਾ ਐੱਸ. ਜੀ. ਪੀ. ਸੀ. ਮੈਂਬਰ ਭਜਨ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਨਗਰ ਕੀਰਤਨ ਨੂੰ ਲੈ ਕੇ ਅੱਜ ਸਕੂਲ ਕੈਂਪਸ ਵਿਚ ਮੀਟਿੰਗ ਹੋਈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਸਕੂਲ ਕੈਂਪਸ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਵੇਰੇ 10 ਵਜੇ ਆਰੰਭ ਹੋਵੇਗਾ ਜੋ ਕਿ ਖਰੜ ਸਹਿਰ ਦੇ ਵੱਖ-ਵੱਖ ਖੇਤਰਾਂ ਤੋਂ ਹੁੰਦਾ ਹੋਇਆ ਮੁੜ ਸਕੂਲ ਕੈਂਪਸ ਵਿਚ ਸਮਾਪਤ ਹੋਵੇਗਾ | ਇਸ ਮੌਕੇ ਗੁਰਮੁੱਖ ਸਿੰਘ, ਐੱਸ. ਆਈ. ਐੱਸ. ਕੋਰਾ, ਪਰਮਜੀਤ ਸਿੰਘ ਪੰਮੀ, ਹਾਕਮ ਸਿੰਘ, ਅਵਤਾਰ ਸਿੰਘ ਸਮੇਤ ਹੋਰ ਪ੍ਰਬੰਧਕ ਹਾਜ਼ਰ ਸਨ |

ਪਿਛਲੀ ਖ਼ਬਰ ਪਟਾਕੇ ਚਲਾਉਣ ਨੂੰ ਲੈ ਕੇ ਹੋਈ ਲੜਾਈ 'ਚ ਇਕ ਔਰਤ ਸਮੇਤ ਤਿੰਨ ਜ਼ਖ਼ਮੀ, 11 ਖ਼ਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਐੱਨ. ਆਈ. ਪੀ. ਈ. ਆਰ. ਮੁਹਾਲੀ ਵਿਖੇ ਸਿੱਖਿਆ ਮਹਾਂਕੁੰਭ-2025 ਦਾ ਰਾਜਪਾਲ ਪੰਜਾਬ ਵਲੋਂ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।