13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਮੋਦੀ ਦੀ ਗਾਰੰਟੀ ਅਤੇ ਨਾਇਬ ਦੇ ਸੰਕਲਪਾਂ ਨਾਲ ਸਾਕਾਰ ਹੋ ਰਿਹਾ ਮਹਿਲਾ ਸਸ਼ਕਤੀਕਰਣ ਦਾ ਸਪਨਾ <br/>

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਰਿਆਣਾ ਦਿਵਸ ਦੇ ਮੌਕੇ 'ਤੇ ਚੰਡੀਗੜ੍ਹ ਵਿਚ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੇ ਲਾਭਪਾਤਰੀ ਨੂੰ ਡਮੀ ਚੈੱਕ ਸੌਂਪਦੇ ਹੋਏ | ਉਨ੍ਹਾਂ ਨਾਲ ਸਹਿਕਾਰਤਾ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ, ਸਿਹਤ ਮੰਤਰੀ ਆਰਤੀ ਸਿੰਘ ਰਾਓ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਰਾਜੇਸ਼ ਖੁੱਲਰ ਅਤੇ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਵਿੱਤ ਕਮਿਸ਼ਨਰ ਡਾ. ਸੁਮਿਤਾ ਮਿਸ਼ਰਾ ਵੀ ਦਿਖਾਈ ਦੇ ਰਹੇ ਹਨ | (ਸੱਜੇ) ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਦਿਵਸ ਦੇ ਮੌਕੇ 'ਤੇ ਚੰਡੀਗੜ੍ਹ ਵਿਚ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੇ ਲਾਭਪਾਤਰੀਆਂ ਨੂੰ ਫ਼ੰਡ ਵੰਡੇ | ਉਨ੍ਹਾਂ ਨਾਲ ਸਹ 02-11-2025
ਚੰਡੀਗੜ੍ਹ, 1 ਨਵੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦਿਵਸ ਦੇ ਵਿਸ਼ੇਸ਼ ਮੌਕੇ 'ਤੇ ਅੱਜ ਸੂਬੇ ਦੀ ਮਹਿਲਾਵਾਂ ਨੂੰ ਆਤਮਨਿਰਭਰਤਾ ਅਤੇ ਆਰਥਕ ਸਸ਼ਕਤੀਕਰਣ ਦੀ ਦਿਸ਼ਾ ਵਿਚ ਇਕ ਹੋਰ ਵੱਡੀ ਸੌਗਾਤ ਮਿਲੀ ਹੈ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਦੀਨ ਦਿਆਲ ਲਾਡੋ ਲਛਮੀ ਯੋਜਨਾ ਤਹਿਤ ਯੋਗ 5,22,162 ਮਹਿਲਾ ਲਾਭਕਾਰਾਂ ਨੂੰ 2100-2100 ਰੁਪਏ ਦੀ ਰਕਮ ਜਾਰੀ ਕੀਤੀ | ਇੰਨ੍ਹਾਂ ਮਹਿਲਾਵਾਂ ਨੂੰ 109 ਕਰੋੜ 65 ਲੱਖ 40 ਹਜਾਰ 200 ਰੁਪਏ ਦਾ ਲਾਭ ਮਿਲਿਆ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸੰਕਲਪ ਸੂਬੇ ਵਿਚ ਬਦਲਾਅ ਦੀ ਨਵੀਂ ਕਹਾਣੀ ਲਿਖ ਰਹੇ ਹਨ | ਇਸੀ ਲੜੀ ਵਿਚ ਮਹਿਲਾ ਸਸ਼ਕਤੀਕਰਣ ਦੀ ਦਿਸ਼ਾ ਵਿਚ ਇਹ ਪਹਿਲ ਸਿਰਫ਼ ਇੱਕ ਯੋਜਨਾ ਨਹੀਂ, ਸਗੋਂ ਡਬਲ ਇੰਜਨ ਸਰਕਾਰ ਦੀ ਸਪਸ਼ਟ ਨੀਤੀ ਅਤੇ ਸਾਫ਼ ਨੀਅਤ ਦੀ ਇੱਕ ਝਲਕ ਹੈ |
ਮੁੱਖ ਮੰਤਰੀ ਅੱਜ ਇੱਥੇ ਹਰਿਆਣਾ ਦਿਵਸ ਮੌਕੇ 'ਤੇ ਪੈੱ੍ਰਸ ਕਾਨਫਰੈਂਸ ਨੂੰ ਸੰਬੋਧਿਤ ਕਰ ਰਹੇ ਸਨ | ਇਸ ਮੌਕੇ 'ਤੇ ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਬਮਾ ਅਤੇ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਵੀ ਮੌਜੂਦ ਰਹੇ | ਇਸ ਮੌਕੇ 'ਤੇ ਮੁੱਖ ਮੰਤਰੀ ਅਤੇ ਹੋਰ ਮਹਿਮਾਨਾਂ ਨੇ ਦੀਨ ਦਿਆਲ ਲਾਡੋ ਲੱਛਮੀ ਯੋਜਨਾ ਦੇ ਤਹਿਤ 21 ਮਹਿਲਾ ਲਾਭਕਾਰਾਂ ਨੂੰ ਪ੍ਰਤੀਕਾਤਮਕ ਰੂਪ ਨਾਲ ਚੈੱਕ ਵੰਡੇ | ਇਸ ਮੌਕੇ 'ਤੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੀ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਡਾ. ਸੁਮਿਤਾ ਮਿਸ਼ਰਾ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਅਤੇ ਅੰਤੋਂਦੇਯ (ਸੇਵਾ) ਵਿਭਾਗ ਦੀ ਵਧੀਕ ਮੁੱਖ ਸਕੱਤਰ ਜੀ ਅਨੁਪਮਾ, ਸੂਚਨਾ, ਜਨ ਸੰਪਰਕ ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਡਾਇਰੈਕਟਰ ਜਨਰਲ ਕੇ ਮਕਰੰਦ ਪਾਂਡੂਰੰਗ, ਮੁੱਖ ਮੰਤਰੀ ਦੇ ਉੱਪ ਪ੍ਰਧਾਨ ਸਕੱਤਰ ਅਤੇ ਮਾਲ ਅਤੇ ਆਪਦਾ ਵਿਭਾਗ ਦੇ ਵਿਸ਼ੇਸ਼ ਸਕੱਤਰ ਯਸ਼ਪਾਲ, ਸੇਵਾ ਵਿਭਾਗ ਦੇ ਨਿਰਦੇਸ਼ਕ ਪ੍ਰਸ਼ਾਂਤ ਪੰਵਾਰ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਪ੍ਰਵੀਣ ਅੱਤਰੇ ਸਮੇਤ ਹੋਰ ਮਾਣਯੋਗ ਮੌਜੂਦ ਰਹੇ |

ਪਿਛਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਿਖੇ 'ਪੰਜਾਬ ਦਿਵਸ' ਮੌਕੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਡੇਰਾਬੱਸੀ ਤੇ ਕੁਦਰਤੀ ਚੋਆਂ 'ਚ ਵਗਦਾ ਜ਼ਹਿਰੀਲਾ ਪਾਣੀ ਸਾਰਿਆਂ ਲਈ ਬਣਿਆ ਖ਼ਤਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।