07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

'ਆਪ' ਨੂੰ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣਾ ਹੁਣ ਯਾਦ ਆਇਆ-ਸਾਬਕਾ ਮੰਤਰੀ ਕੰਗ

ਅਜੀਤ ਡੈਸਕ 23-11-2025
ਖਰੜ, 22 ਨਵੰਬਰ (ਤਰਸੇਮ ਸਿੰਘ ਜੰਡਪੁਰੀ)-ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਜ਼ਿਲ੍ਹਾ ਮੁਹਾਲੀ ਦੇ ਕੁਝ ਪਿੰਡਾਂ ਨੂੰ ਜ਼ਿਲ੍ਹਾ ਰੋਪੜ ਨਾਲ ਜੋੜਨ ਦੇ ਖ਼ਿਲਾਫ਼ ਬਾਰ ਐਸੋਸੀਏਸ਼ਨ ਖਰੜ ਤੇ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਵਲੋਂ ਲਗਾਏ ਰੋਸ ਧਰਨੇ 'ਚ ਸ਼ਿਰਕਤ ਕਰਦਿਆਂ ਕਿਹਾ ਕਿ ਬੜੀ ਅਜੀਬ ਤੇ ਹਾਸੋਹੀਣੀ ਗੱਲ ਹੈ ਕਿ ਮਾਨ ਸਰਕਾਰ ਨੂੰ ਆਪਣੇ ਕਾਰਜਕਾਲ ਦੇ ਆਖਰੀ ਸਾਲ 'ਚ ਪੰਜਾਬ ਦੇ ਵੋਟਰਾਂ ਨੂੰ ਲੁਭਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦੀ ਯਾਦ ਆਈ ਹੈ | ਉਨ੍ਹਾਂ ਕਿਹਾ ਕਿ ਅਰਵਿੰਦ ਕੇਜ਼ਰੀਵਾਲ/ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਗੱਲ ਛੇੜ ਕੇ ਸਿਰਫ਼ ਡਰਾਮਾ ਕੀਤਾ ਹੈ, ਜਦ ਕਿ ਮੁਹਾਲੀ, ਰੋਪੜ, ਨਵਾਂ ਸ਼ਹਿਰ ਤੇ ਹੁਸ਼ਿਆਰਪੁਰ ਆਦਿ ਜ਼ਿਲਿ੍ਹਆਂ ਦੀਆਂ ਵੱਖ-ਵੱਖ ਜਥੇਬੰਦੀਆਂ ਤੇ ਵਕੀਲਾਂ ਸਮੇਤ ਆਮ ਲੋਕ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਧਰਨਾਕਾਰੀਆਂ ਨਾਲ ਡੱਟ ਕੇ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਧਿਰ ਸ੍ਰੀ ਅਨੰਦਪੁਰ ਸਾਹਿਬ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੇ ਖ਼ਿਲਾਫ਼ ਨਹੀਂ ਹੈ, ਪਰ ਇਸ ਲਈ ਢੁਕਵਾਂ ਤਰੀਕਾ ਅਪਨਾਇਆ ਜਾਣਾ ਜ਼ਰੂਰੀ ਹੈ |
ਪਿਛਲੀ ਖ਼ਬਰ ਭਾਰਤ ਮਾਲਾ ਸੜਕ 'ਤੇ ਪਿੰਡ ਬਜਹੇੜੀ ਤੇ ਪੀਰ ਸੁਹਾਣਾ ਨੇੜੇ ਆਵਾਜਾਈ ਲਈ ਲਾਂਘਾ ਦੇਣ ਦੀ ਮੰਗ ਅਗਲੀ ਖ਼ਬਰ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਦੀ ਯਾਦ 'ਚ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।