08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਕਮਲ ਕਿਸ਼ੋਰ ਸ਼ਰਮਾ ਤੇ ਸਾਬਕਾ ਪ੍ਰਧਾਨ ਜੀਤੀ ਪਡਿਆਲਾ ਨੇ ਕੀਤਾ ਵਿਚਾਰ-ਵਟਾਂਦਰਾ

ਅਜੀਤ ਡੈਸਕ 23-11-2025
ਕੁਰਾਲੀ, 22 ਨਵੰਬਰ (ਹਰਪ੍ਰੀਤ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਨਵ ਨਿਯੁਕਤ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਪ੍ਰਧਾਨ ਨਗਰ ਕੌਂਸਲ ਕੁਰਾਲੀ ਰਣਜੀਤ ਸਿੰਘ ਜੀਤੀ ਪਡਿਆਲਾ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ ਪਡਿਆਲਾ ਵਿਖੇ ਮੁਲਾਕਾਤ ਕੀਤੀ | ਇਸ ਦੌਰਾਨ ਦੋਵੇਂ ਨੇਤਾਵਾਂ ਵਲੋਂ ਸੰਗਠਨਕ ਮਜ਼ਬੂਤੀ, ਵਰਕਰਾਂ ਦੀ ਭੂਮਿਕਾ ਤੇ ਵਿਧਾਨ ਸਭਾ ਹਲਕਾ ਖਰੜ ਸਮੇਤ ਪੂਰੇ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਦੀਆਂ ਜੜ੍ਹਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ | ਇਸ ਦੌਰਾਨ ਨਵ ਨਿਯੁਕਤ ਪ੍ਰਧਾਨ ਸ਼ਰਮਾ ਨੇ ਜੀਤੀ ਪਡਿਆਲਾ ਦੇ ਤਿੰਨ ਸਾਲਾਂ ਦੇ ਕਾਰਜਕਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ | ਇਸ ਮੌਕੇ ਜੀਤੀ ਪਡਿਆਲਾ ਨੇ ਨਵ ਨਿਯੁਕਤ ਪ੍ਰਧਾਨ ਨੂੰ ਸ਼ੱੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪਾਰਟੀ ਦੀ ਤਾਕਤ ਹਮੇਸ਼ਾ ਏਕਤਾ ਅਤੇ ਵਰਕਰਾਂ ਦੀ ਲਗਨ ਨਾਲ ਵਧਦੀ ਹੈ | ਉਨ੍ਹਾਂ ਭਰੋਸਾ ਜਤਾਇਆ ਕਿ ਜਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਨਵੀਂਆਂ ਉਚਾਈਆਂ ਛੂਹੇਗੀ ਤੇ ਪਾਰਟੀ ਦੇ ਹਿਤਾਂ ਲਈ ਮਜ਼ਬੂਤ ਕੰਮ ਹੋਵੇਗਾ | ਦੋਵੇਂ ਨੇਤਾਵਾਂ ਨੇ ਸਹਿਮਤੀ ਜਤਾਈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਪਾਰਟੀ ਲਈ ਬਹੁਤ ਮਹੱਤਵਪੂਰਨ ਹਨ ਅਤੇ ਇਸ ਲਈ ਜ਼ਰੂਰੀ ਹੈ ਕਿ ਸਾਰਾ ਸੰਗਠਨ ਇਕਜੁੱਟ ਹੋ ਕੇ ਮੈਦਾਨ ਵਿਚ ਉਤਰੇ | ਇਸ ਮੌਕੇ ਬਾਬਾ ਹਰਸਿਮਰਨ ਸਿੰਘ ਸੰਧੂ, ਕੌਂਸਲਰ ਰਮਾਕਾਂਤ ਕਾਲੀਆ, ਪੰਜਾਬ ਯੂਥ ਕਾਂਗਰਸ ਦੇ ਸਕੱਤਰ ਜਸਕੀਰਤ ਸਿੰਘ ਰਤੀਆ, ਪਰਵਿੰਦਰ ਸਿੰਘ ਸੈਣੀ, ਅਰਮਾਨ ਦੀਪ ਸ਼ਰਮਾ ਤੇ ਆਸ਼ੀਸ਼ ਸ਼ਰਮਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਵਿਧਾਇਕਾ ਸਪੱਸ਼ਟ ਕਰਨ ਕਿ ਮੁਹਾਲੀ ਜ਼ਿਲ੍ਹੇ ਦੇ ਪਿੰਡ ਰੋਪੜ ਜ਼ਿਲ੍ਹੇ 'ਚ ਪਾਏ ਜਾ ਰਹੇ ਹਨ ਜਾਂ ਨਹੀਂ-ਖੇੜਾ ਅਗਲੀ ਖ਼ਬਰ ਮਾਸਟਰ ਤਾਰਾ ਸਿੰਘ ਯਾਦਗਾਰੀ ਭਾਸ਼ਨ ਸਮਾਰੋਹ ਸਰੋਤਿਆਂ ਨੇ ਉਤਸੁਕਤਾ ਨਾਲ ਮਾਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।