08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਹਲਕਾ ਵਿਧਾਇਕਾ ਸਪੱਸ਼ਟ ਕਰਨ ਕਿ ਮੁਹਾਲੀ ਜ਼ਿਲ੍ਹੇ ਦੇ ਪਿੰਡ ਰੋਪੜ ਜ਼ਿਲ੍ਹੇ 'ਚ ਪਾਏ ਜਾ ਰਹੇ ਹਨ ਜਾਂ ਨਹੀਂ-ਖੇੜਾ

ਅਜੀਤ ਡੈਸਕ 23-11-2025
ਕੁਰਾਲੀ, 22 ਨਵਬੰਰ (ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਯੂਥ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਮੁਹਾਲੀ ਜ਼ਿਲ੍ਹੇ ਦੇ ਕਈ ਪਿੰਡਾਂ ਨੂੰ ਰੋਪੜ ਜ਼ਿਲ੍ਹੇ ਵਿਚ ਸ਼ਾਮਿਲ ਕਰਨ ਨੂੰ ਲੈ ਕੇ ਲੋਕਾਂ 'ਚ ਗੰਭੀਰ ਚਿੰਤਾ ਦਾ ਮਸਲਾ ਬਣਿਆ ਹੋਇਆ ਹੈ | ਇਸ ਮਸਲੇ ਨੂੰ ਲੈ ਕੇ ਖਰੜ ਦੀ ਬਾਰ ਐਸੋਸ਼ੀਏਸ਼ਨ ਸਮੇਤ ਹੋਰ ਵੱਖ-ਵੱਖ ਯੂਨੀਅਨਾਂ ਤੇ ਰਾਜਨੀਤਕ ਆਗੂਆਂ ਵਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦਾ ਹੱਕ ਹੈ ਕਿ ਉਨ੍ਹਾਂ ਨੂੰ ਇਸ ਬਦਲਾਅ ਬਾਰੇ ਪੂਰੀ ਤੇ ਸਪੱਸ਼ਟ ਜਾਣਕਾਰੀ ਮਿਲੇ | ਇਸ ਲਈ ਹਲਕਾ ਖਰੜ ਦੇ ਲੋਕਾਂ ਵਲੋਂ ਚੁਣੀ ਵਿਧਾਇਕਾ ਨੂੰ ਜਨਤਾ ਸਾਹਮਣੇ ਆ ਕੇ ਇਹ ਸਥਿਤੀ ਸਪਸ਼ੱਟ ਕਰਨੀ ਚਾਹੀਦੀ ਹੈ ਕਿ ਮੁਹਾਲੀ ਜ਼ਿਲ੍ਹੇ ਦੇ ਪਿੰਡ ਦਰਅਸਲ ਰੋਪੜ ਜ਼ਿਲ੍ਹੇ ਵਿਚ ਪਾਏ ਜਾ ਰਹੇ ਹਨ ਜਾਂ ਨਹੀਂ | ਖੇੜਾ ਨੇ ਕਿਹਾ ਕਿ ਜੇ ਸਰਕਾਰ ਵਲੋਂ ਕੋਈ ਪ੍ਰਸ਼ਾਸਕੀ ਫੈਸਲਾ ਕੀਤਾ ਗਿਆ ਹੈ ਤਾਂ ਇਸ ਬਾਰੇ ਲੋਕਾਂ ਨਾਲ ਖੁੱਲ੍ਹ ਕੇ ਚਰਚਾ ਹੋਣੀ ਲਾਜ਼ਮੀ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਗਲਤਫਹਮੀ ਨਾ ਬਣੇ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਇਸ ਮਾਮਲੇ 'ਚ ਅਧਿਕਾਰਕ ਸਪੱਸ਼ਟੀਕਰਨ ਜਾਰੀ ਕਰੇ |
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੌਮੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਕਮਲ ਕਿਸ਼ੋਰ ਸ਼ਰਮਾ ਤੇ ਸਾਬਕਾ ਪ੍ਰਧਾਨ ਜੀਤੀ ਪਡਿਆਲਾ ਨੇ ਕੀਤਾ ਵਿਚਾਰ-ਵਟਾਂਦਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।